ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਤੇ ਵਿਸੇਸ਼

0
258
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਤੇ ਵਿਸੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ।ਇਹ ਸਿੱਖਾਂ ਦਾ ਸਿਧਾਂਤ ਹੈ। ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ। ਜਿੰਨਾ ਚਿਰ ਅਸੀਂ ਸਿੱਖ ਸੰਕਲਪ ਨੂੰ ਨਹੀਂ ਸਮਝਦੇ, ਸਿੱਖ ਸਿਧਾਤਾਂ ਨੂੰ ਨਹੀਂ ਸਮਝਦੇ ,ਸਿੰਖ ਪਰੰਪਰਾਵਾਂ, ਸਿੱਖ ਮਰਿਆਦਾ ਨੂੰ ਨਹੀਂ ਜਾਣਦੇ, ਅਸੀਂ ਸਿੱਖ ਧਰਮ ਨੂੰ ਬਿਲਕੁਲ ਹੀ ਸਮਝ ਸਕਦੇ। 
ਸ਼੍ਰੀ ਅਕਾਲ ਤਖਤ ਸਾਹਿਬ ਬਾਰੇ ਬਹੁਤ ਸਾਰੀਆਂ ਪੁਸਤਕਾਂ ਲਿਖੀਆਂ ਗਈਆਂ ਹਨ ,ਉਹਨਾ ਬਾਰੇ ਜਾਨਣ ਦੀ ਲੋੜ ਹੈ। ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰੀਏ, ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ ਤੇ ਮਜ਼ਬੂਤ ਹੋਵਾਂਗੇ।
  ਮੀਰੀ-ਪੀਰੀ ਦੇ ਪ੍ਰਤੀਕ, ਸਿੱਖ ਕੌਮ ਦੇ ਸਰਵ-ਉੱਚ ਅਸਥਾਨ, ਜ਼ੁਲਮ ਖ਼ਿਲਾਫ਼ ਵਿੱਢੀਆਂ ਜੰਗਾਂ ਅਤੇ ਸੰਘਰਸ਼ਾਂ ‘ਚ ਸਮੁੱਚੀ ਕੌਮ ਨੂੰ ਪ੍ਰੇਰਨਾ, ਉਤਸ਼ਾਹ ਅਤੇ ਅਗਵਾਈ ਦੇਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

Dr. Jaswinder Singh (Khalsa Diwan)