ਰੂਹਾਨੀ ਅਜ਼ਮਤ ਦੇ ਮਾਲਕ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ

0
159
ਰੂਹਾਨੀ ਅਜ਼ਮਤ ਦੇ ਮਾਲਕ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ

ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਸੱਤਵੇਂ ਪਾਤਿਸ਼ਾਹ ਸਾਹਿਬ ਸ੍ਰੀਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ ਬਾਲ ਗੁਰੂ’ ਜਾਂ ਫਿਰ ‘ ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।
ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ।।
ਗੁਰੂ ਸਾਹਿਬ ਦੀ ਵਡਿਆਈ ਦੇ ਇਹ ਸ਼ਬਦ ਜੋ ਸਾਨੂੰ ਪ੍ਰੇਰਣਾ ਦਿੰਦੇ ਹਨ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਹਮੇਸ਼ਾ ਯਾਦ ਕਰਨਾ ਚਾਹੀਦਾ ਹੈ,ਉਹਨਾਂ ਦੇ ਦਰਸ਼ਨਾਂ ਨਾਲ ਹੀ ਸਾਰੀ ਮਨੁੱਖਤਾ ਦੇ ਹਰ ਪ੍ਰਕਾਰ ਦੇ ਦੁਖ ਦੂਰ ਹੋ ਜਾਂਦੇ ਹਨ।
ਆਪ ਜੀ ਅਤੇ ਆਪ ਜੀ ਦੇ ਪਰਿਵਾਰ ਨੂੰ ਅਁਠਵੇੰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਬਹੁਤ ਬਹੁਤ ਵਧਾਈ ਹੋਵੇ ਜੀ ਗੁਰੂ ਸਾਹਿਬ ਹਮੇਸ਼ਾਂ ਆਪ ਜੀ ਦੇ ਪਰਿਵਾਰ ਤੇ ਮਿਹਰ ਭਰਿਆ ਹੱਥ ਰੱਖਣ ਜੀ।