Gold Price Today: ਸੋਨੇ ਨੇ ਬਣਾਇਆ ਨਵਾਂ ਰਿਕਾਰਡ

0
130
Indian women buy golden ornaments in a big shop.

ਨਵੀਂ ਦਿੱਲੀ (ਪੀਟੀਆਈ): ਸੋਨੇ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਅਖਿਲ ਭਾਰਤੀ ਸਰਾਫਾ ਸੰਘ ਦੇ ਅਨੁਸਾਰ, ਗਹਿਣਾ ਵਿਕਰੇਤਾਵਾਂ ਦੀ ਖਰੀਦਦਾਰੀ ਕਾਰਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਸੋਨਾ 250 ਰੁਪਏ ਵਧ ਕੇ 78,900 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਇਹ ਸੋਨੇ ਦਾ ਸਭ ਤੋਂ ਉੱਚਾ ਪੱਧਰ ਹੈ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਇਹ ਕੀਮਤੀ ਧਾਤੂ 78,650 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਈ ਸੀ।
ਕਿਉਂ ਵਧ ਰਹੀ ਹੈ ਸੋਨੇ ਦੀ ਕੀਮਤ?
ਵਪਾਰੀਆਂ ਦਾ ਕਹਿਣਾ ਹੈ ਕਿ ਸਥਾਨਕ ਗਹਿਣਾ ਵਿਕਰੇਤਾਵਾਂ ਤੋਂ ਸੋਨੇ ਦੀ ਜ਼ੋਰਦਾਰ ਮੰਗ ਹੈ। ਇਸ ਦਾ ਕਾਰਨ ਵਿਆਹਾਂ ਦੇ ਨਾਲ-ਨਾਲ ਤਿਉਹਾਰਾਂ ਦਾ ਸੀਜ਼ਨ ਹੈ। ਇਸ ਤੋਂ ਇਲਾਵਾ, ਇਕੁਇਟੀ ਬਾਜ਼ਾਰਾਂ ਵਿਚ ਗਿਰਾਵਟ ਆਈ ਹੈ, ਜਿਸ ਕਾਰਨ ਨਿਵੇਸ਼ਕ ਸੋਨੇ ਵੱਲ ਮੁੜ ਰਹੇ ਹਨ ਕਿਉਂਕਿ ਇਹ ਸਭ ਤੋਂ ਸੁਰੱਖਿਅਤ ਨਿਵੇਸ਼ ਮੰਨਿਆ ਜਾਂਦਾ ਹੈ।