ਗੁਰੂ ਰਾਮਦਾਸ ਜੀ ਨੇ ਹਰ ਇੱਕ ਦਾ ਸਤਿਕਾਰ ਕਰਨ ਅਤੇ ਈਰਖਾ ਭਾਵ ਤੋਂ ਰਹਿਤ ਜੀਵਨ ਜੀਣ ਦਾ ਸੰਦੇਸ਼ ਦਿੱਤਾ।ਗੁਰੂ ਅਮਰ ਦਾਸ ਜੀ ਦੇ ਜਵਾਈ ਹੁੰਦਿਆਂ ਹੋਇਆ ਵੀ ਭਾਈ ਜੇਠਾ ਜੀ ਨੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਰਤਾ ਭਰ ਵੀ ਢਿਲ ਨਹੀਂ ਕੀਤੀ ਅਤੇ ਸਦਾ ਗੁਰੂ ਸਰੂਪ ਜਾਣ ਕੇ ਹੀ ਸੇਵਾ ਕੀਤੀ। ਆਪ ਨੇ ਆਪਣੇ ਸ਼ਰੀਕਾਂ ਦੇ ਕਹਿਣ ’ਤੇ ਵੀ ਕੋਈ ਪ੍ਰਵਾਹ ਨਾ ਕੀਤੀ ਅਤੇ ਸਿਰ ’ਤੇ ਗਾਰੇ ਦੀ ਟੋਕਰੀ ਚੁੱਕਣ ਵਾਲੀ ਸੇਵਾ ਕਰਦੇ ਰਹੇ ਅਤੇ ਗੁਰੂ ਅਮਰਦਾਸ ਜੀ ਨੇ ਵੀ ਆਖ ਦਿੱਤਾ ਕਿ ਇਹ ਗਾਰੇ ਦੀ ਟੋਕਰੀ ਨਹੀਂ ਸਗੋਂ ਰਾਜ-ਜੋਗ ਦਾ ਛਤਰ ਹੈ। ਆਪਣੇ ਵੱਡੇ ਪੁੱਤਰ ਪ੍ਰਿਥੀ ਚੰਦ ਵੱਲੋਂ ਵਧੀਕੀਆਂ ਕਰਣ ’ਤੇ ਵੀ ਉਨ੍ਹਾਂ ਨੂੰ ਬੁਰਾ ਭਲਾ ਨਹੀਂ ਕਿਹਾ ।
ਆਪ ਜੀ ਦੇ ਜੀਵਨ ਦਾ ਪ੍ਰਮੁਖ ਸੰਦੇਸ਼ ਨਿਮਰਤਾ, ਹਲੇਮੀ ਅਤੇ ਪਿਆਰ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ