ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਬੁੱਧਵਾਰ (11 ਦਸੰਬਰ) ਨੂੰ ਹੋਏ ਆਤਮਘਾਤੀ ਹਮਲੇ ਨੇ ਤਾਲਿਬਾਨ ਸਰਕਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਮਲੇ ਵਿੱਚ ਤਾਲਿਬਾਨ ਸਰਕਾਰ ਦੇ ਸ਼ਰਨਾਰਥੀ ਮੰਤਰੀ ਖਲੀਲ ਉਰ ਰਹਿਮਾਨ ਹੱਕਾਨੀ ਅਤੇ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਇਹ ਹਮਲਾ ਮੰਤਰਾਲੇ ਦੇ ਅੰਦਰ ਹੋਇਆ, ਜਿਸ ਨੂੰ ਤਾਲਿਬਾਨ ਲਈ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਖਲੀਲ ਹੱਕਾਨੀ ਤਾਲਿਬਾਨ ਸਰਕਾਰ ਦੇ ਗ੍ਰਹਿ ਮੰਤਰੀ ਸਿਰਾਜੂਦੀਨ ਹੱਕਾਨੀ ਦੇ ਚਾਚਾ ਸਨ। ਸਿਰਾਜੁਦੀਨ ਨੂੰ ਤਾਲਿਬਾਨ ਦਾ ਸਭ ਤੋਂ ਪ੍ਰਭਾਵਸ਼ਾਲੀ ਨੇਤਾ ਅਤੇ ਸੰਗਠਨ ਦੀ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਹੈ।
ਤਾਲਿਬਾਨ ਨੇ ਤਿੰਨ ਸਾਲ ਪਹਿਲਾਂ ਕਾਬੁਲ ‘ਚ ਸੱਤਾ ‘ਤੇ ਕਬਜ਼ਾ ਕਰ ਲਿਆ ਸੀ ਪਰ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਉਸ ਦੇ ਕਿਸੇ ਵੱਡੇ ਨੇਤਾ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਹੈ।