ਲੁਧਿਆਣਾ — ਇਥੋਂ ਦੀ ਸਥਾਨਕ ਬਸਤੀ ਜੋਧੇਵਾਲ ਦੇ ਇਲਾਕੇ ਗਗਨਦੀਪ ਕਾਲੋਨੀ ‘ਚ ਅੱਜ ਸਵੇਰੇ 8 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਨੇ ਆਰ.ਐੱਸ.ਐੱਸ. ਆਗੂ ਰਵਿੰਦਰ ਕੁਮਾਰ ‘ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਆਰ.ਐਸ.ਐਸ. ਆਗੂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਉਨ੍ਹਾਂ ਦੇ ਘਰ ਗਗਨਦੀਪ ਕਾਲੋਨੀ ਗਲੀ ਨੰਬਰ 3 ਕੈਲਾਸ਼ ਨਗਰ ‘ਚ ਹੋਈ, ਜਦ ਗੋਸਾਈ ਘਰ ਦੇ ਅੰਦਰ ਜਾਣ ਲੱਗੇ ਤਾਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਕਮਿਸ਼ਨਰ ਆਰ. ਐੱਨ. ਢੋਕੇ ਤੇ ਹੋਰ ਪੁਲਸ ਅਧਿਕਾਰੀਆਂ ਤੋਂ ਇਲਾਵਾ ਆਰ. ਐੱਸ. ਐੱਸ. ਤੇ ਭਾਜਪਾ ਦੇ ਵਰਕਰ ਪਹੁੰਚ ਚੁੱਕੇ ਸਨ।