ਗੁਰੂਗ੍ਰਾਮ, 8 ਨਵੰਬਰ – ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ ਦੇ ਪ੍ਰਦੂਮਨ ਹੱਤਿਆਕਾਂਡ ਮਾਮਲੇ ਵਿਚ ਸੀ.ਬੀ.ਆਈ. ਨੇ ਇਕ ਵੱਡਾ ਖੁਲਾਸਾ ਕਰਦੇ ਹੋਏ ਇਸ ਮਾਮਲੇ ਦੀਆਂ ਪਰਤਾਂ ਖੋਲ੍ਹਣ ਦਾ ਦਾਅਵਾ ਕੀਤਾ ਹੈ। ਪ੍ਰੈਸ ਕਾਨਫਰੰਸ ਕਰਕੇ ਸੀ.ਬੀ.ਆਈ. ਨੇ ਦੱਸਿਆ ਕਿ 11ਵੀਂ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੇ ਦੂਸਰੀ ਕਲਾਸ ਦੇ ਪ੍ਰਦੂਮਨ ਨੂੰ ਸਿਰਫ ਇਸ ਲਈ ਮਾਰ ਦਿੱਤਾ ਕਿਉਂਕਿ ਉਹ ਚਾਹੁੰਦਾ ਸੀ ਕਿ ਪ੍ਰੀਖਿਆਵਾਂ ਟੱਲ ਜਾਣ।