ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ ਸੇਵਾ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਰਾਸ਼ਨ

0
552

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਅਤੇ ਭਾਰਤ ਵਿਚ ਲੋੜਵੰਦਾਂ ਦੀ ਮਦਦਗਾਰ ਸੰਸਥਾ ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ ਸੇਵਾ ਸੁਸਾਇਟੀ ਹਾਂਗਕਾਂਗ ਵਲੋਂ ਗਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਲੋਕਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਬਣੀ ਸੰਸਥਾ ਸੇਂਟ ਜੇਮਜ਼ ਕਾਈਾਡਨੈੱਸ ਸੈਂਟਰ ਨੂੰ ਜ਼ਰੂਰਤਮੰਦਾਂ ਲਈ ਰਾਸ਼ਨ ਮੁਹੱਈਆ ਕਰਵਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖਰੇ ਢੰਗ ਨਾਲ ਮਨਾਉਣ ਦਾ ਉਪਰਾਲਾ ਕੀਤਾ | ਸੁਸਾਇਟੀ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਰਿਆੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਤੋਂ ਪਿਛਲੇ ਦੋ ਸਾਲਾਂ ਦੌਰਾਨ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਿਥੇ ਉਹ ਫੀਡਿੰਗ ਹਾਂਗਕਾਂਗ ਅਤੇ ਫੂਡ ਏਾਜਲ ਵਰਗੀਆਂ ਸੰਸਥਾਵਾਂ ਨੂੰ ਰਾਸ਼ਨ ਮੁਹੱਈਆ ਕਰਵਾ ਚੁੱਕੇ ਹਨ, ਉਥੇ ਸੁਸਾਇਟੀ ਵਲੋਂ ਗੁਰੂ ਨਾਨਕ ਸਾਹਿਬ ਦੀ ਪ੍ਰੇਰਨਾ ‘ਤੇ ਚੱਲਦਿਆਂ ਸਾਰਾ ਸਾਲ ਭਾਰਤ ਵਿਚ ਲੋੜਵੰਦਾਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤਾਂ ਦੀ ਮਦਦ ਕੀਤੀ ਜਾਂਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਜਗਜੀਤ ਸਿੰਘ ਸੰਧੂ, ਨਿਰਮਲ ਸਿੰਘ ਮੁੰਡਾ ਪਿੰਡ, ਸੁਖਦੇਵ ਸਿੰਘ ਸਭਰਾਅ, ਜਸਪਾਲ ਸਿੰਘ, ਗੁਰਨਾਮ ਸਿੰਘ, ਮਿਸਟਰ ਚਾਓ, ਅਮਰਜੀਤ ਸਿੰਘ ਖਹਿਰਾ, ਗੁਰਨਾਮ ਸਿੰਘ ਸ਼ਾਹਪੁਰ ਤੇ ਗੁਰਮੇਜ ਸਿੰਘ ਹਾਜ਼ਰ ਸਨ |