ਦਿੱਲੀ:ਹਾਈ ਕੋਰਟ ਨੇ ਮਹਾਤਮਾ ਗਾਂਧੀ ਦੀ ਸਮਾਧੀ ਰਾਜਘਾਟ ਉੱਤੇ ਗੋਲਕ ਰੱਖਣ ਉਤੇ ਸਖਤ ਝਾੜ ਪਾਈ ਹੈ। ਅਦਾਲਤ ਨੇ ਇਸ ਨੂੰ ਮਹਾਤਮਾ ਗਾਂਧੀ ਦਾ ਨਿਰਾਦਰ ਦੱਸਿਆ ਹੈ। ਕਾਰਜਕਾਰੀ ਚੀਫ ਜਸਟਿਸ ਦੀ ਬੈਂਚ ਨੇ ਰਾਜਘਾਟ ਕਮੇਟੀ ਤੋਂ ਪੁੱਛਿਆ ਹੈ ਕਿ ਗੋਲਕ ਕਿਸ ਨੇ ਰਖਵਾਈ ਹੈ ਅਤੇ ਉਸ ਵਿੱਚ ਜਮ੍ਹਾ ਹੋਣ ਵਾਲਾ ਪੈਸਾ ਕਿੱਥੇ ਜਾਂਦਾ ਹੈ। ਕੇਂਦਰੀ ਲੋਕ ਨਿਰਮਾਣ ਵਿਭਾਗ ਨੇ ਕੋਰਟ ਨੂੰ ਦੱਸਿਆ ਕਿ ਇਹ ਗੋਲਕ ਹਰਿਜਨ ਸੇਵਕ ਸੰਘ ਨੇ ਰੱਖੀ ਹੋਈ ਹੈ। ਇਸ ਸੰਸਥਾ ਦੀ ਸ਼ੁਰੂਆਤ ਖੁਦ ਗਾਂਧੀ ਨੇ ਕੀਤੀ ਤੇ ਜਮ੍ਹਾ ਹੋਣ ਵਾਲਾ ਪੈਸਾ ਇਸ ਸੰਸਥਾ ਨੂੰ ਦਿੱਤਾ ਜਾਂਦਾ ਹੈ। ਅਦਾਲਤ ਨੇ ਕਿਹਾ ਕਿ ਗੋਲਕ ਨੂੰ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਨਹੀਂ ਰੱਖਣਾ ਚਾਹੀਦਾ।