ਜ਼ਮੀਨ ਦੀ ਰਜਿਸਟਰੇਸ਼ਨ ਲਈ ਪੰਜਾਬ ਵਿੱਚ ਆਧਾਰ ਜ਼ਰੂਰੀ

0
555

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਦਰਜ ਹੋਣ ਵਾਲੇ ਸਾਰੇ ਦਸਤਾਵੇਜ਼ਾਂ ਲਈ ਆਧਾਰ ਨੂੰ ਜ਼ਰੂਰੀ ਕਰਾਰ ਦਿੱਤਾ ਹੈ। ਜ਼ਮੀਨ ਦੀ ਰਜਿਸਟਰੀ, ਜਾਇਦਾਦ ਤਬਦੀਲੀ, ਵਸੀਅਤ ਅਤੇ ਵਿਆਹ ਦੀ ਰਜਿਸਟਰੇਸ਼ਨ ਅਤੇ ਰਹਿਣ ਦਸਤਾਵੇਜ਼ਾਂ ਦੀ ਰਜਿਸਟਰੇਸ਼ਨ ਲਈ ਬਿਨੈਕਾਰ ਦੇ ਅਧਾਰ ਕਾਰਡ ਦੇ ਨੰਬਰ ਨੂੰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਹ ਹੁਕਮ ਤੁਰਤ ਲਾਗੂ ਹੋ ਗਏ ਹਨ। ਵਿੱਤ ਕਮਿਸ਼ਨਰ ਵਿਨੀ ਮਹਾਜਨ ਨੇ ਕਿਹਾ ਕਿ ਇਹ ਹੁਕਮ ਮੁੱਖ ਮੰਤਰੀ ਵੱਲੋਂ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਦਸਤਾਵੇਜ਼ਾਂ ਦੀ ਰਜਿਸਟਰੇਸ਼ਨ ਵਿੱਚ ਧੋਖਾਧਡ਼ੀ ਨੂੰ ਰੋਕਣ ਲਈ ਆਧਾਰ ਨੂੰ ਲਾਜ਼ਮੀ ਕੀਤਾ ਗਿਆ ਹੈ।