ਸਾਹਿਬਜ਼ਾਦਿਆਂ ਨੂੰ ਪਹਿਲੀ ਵਾਰ ਸੰਸਦ ’ਚ  ਦਿੱਤੀ ਗਈ ਸ਼ਰਧਾਂਜਲੀ

0
474

ਨਵੀਂ ਦਿੱਲੀ : ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਲੋਕ ਸਭਾ ਵਿੱਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਤਾ ਪੇਸ਼ ਕੀਤਾ। ਵਿਰੋਧੀ ਧਿਰ ਸਮੇਤ ਸਮੁੱਚੀਆਂ ਪਾਰਟੀਆਂ ਨੇ ਸੰਸਦ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਹ ਪਹਿਲਾ ਮੌਕਾ ਸੀ ਜਦੋਂ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਦਿੱਤੀ ਗਈ। ਚੰਦੂਮਾਜਰਾ ਵੱਲੋਂ ਲਿਆਂਦੇ ਮਤੇ ਦੀ ਵਿਰੋਧੀ ਧਿਰ ਦੇ ਆਗੂਆਂ ਨੇ ਪ੍ਰੋੜਤਾ  ਕੀਤੀ, ਜਿਸ ਤੋਂ ਬਾਅਦ ਸਮੁੱਚੀਆਂ ਪਾਰਟੀਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਲਾਸਾਨੀ ਹੈ। ਸਮੁੱਚੀ ਲੋਕਾਈ ਅੱਜ ਦੇ ਦਿਨ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀਆਂ ਭੇਟ ਕਰਦੀ ਹੈ ਅਤੇ ਉਨ੍ਹਾਂ ਦੀ ਕੁਰਬਾਨੀ ਅੱਗੇ ਨਤਮਸਤਕ ਹੁੰਦੀ ਹੈ। ਇਸ ਲਈ ਉਹ ਸੰਸਦ ਵਿੱਚ ਇਹ ਮਤਾ ਲਿਆਏ ਸੀ।  ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਦੀ ਪਵਿੱਤਰ ਧਰਤੀ ਤੋਂ ਗੁਰੂ ਗ੍ਰੰਥ ਸਾਹਿਬ ਦੇ ਆਸ਼ੀਰਵਾਦ ਸਦਕਾ ਹੀ ਉਹ ਸੰਸਦ ਮੈਂਬਰ ਬਣੇ ਹਨ।