ਭਾਰਤ ਜਾਣ ਵਾਲੇ ਚੀਨੀ ਨਾਗਰਿਕਾਂ ਲਈ ਚੇਤਾਵਨੀ

0
304

ਹਾਂਗਕਾਂਗ  -ਚੀਨ ਨੇ ਭਾਰਤ ਦੀ ਯਾਤਰਾ ‘ਤੇ ਜਾਣ ਵਾਲੇ ਆਪਣੇ ਨਾਗਰਿਕਾਂ ਨੂੰ ਉਥੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਉਲੰਘਣਾ ਕਰਨ ਤੋਂ ਵਰਜਦਿਆਂ ਕਿਹਾ ਹੈ ਕਿ ਉਹ ਉਥੇ ਬਿਲਕੁਲ ਨਾ ਜਾਣ ਜਿਥੇ ਵਿਦੇਸ਼ੀ ਨਾਗਰਿਕਾਂ ਦੇ ਜਾਣ ‘ਤੇ ਪਾਬੰਦੀ ਹੈ | ਬੀਤੇ ਦਿਨ ਨਵੀਂ ਦਿੱਲੀ ਸਥਿਤ ਚੀਨੀ ਦੂਤਾਵਾਸ ਵਲੋਂ ਜਾਰੀ ਕੀਤੇ ਨੋਟਿਸ ‘ਚ ਆਪਣੇ ਨਾਗਰਿਕਾਂ ਨੂੰ ਭਾਰਤ ‘ਚ ਕਿਸੇ ਵੀ ਕਾਨੂੰਨ ਤੇ ਨਿਯਮ ਦੀ ਉਲੰਘਣਾ ਕਰਨ ਤੋਂ ਵਰਜਦਿਆਂ ਕੋਈ ਵੀ ਇਤਰਾਜ਼ਯੋਗ ਸਮੱਗਰੀ ਆਪਣੇ ਨਾਲ ਨਾ ਲਿਜਾਣ ਦੀ ਸਲਾਹ ਦਿੰਦਿਆ 6 ਇਲਾਕਿਆਂ ‘ਚ ਨਾ ਜਾਣ ਦੀ ਚਿਤਾਵਨੀ ਦਿੱਤੀ ਹੈ | ਹਾਂਗਕਾਂਗ ਸਥਿਤ ਚੀਨੀ ਅਖ਼ਬਾਰ ਦੀ ਰਿਪੋਰਟ ਮੁਤਾਬਿਕ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਜੇਕਰ ਕੋਈ ਚੀਨੀ ਨਾਗਰਿਕ ਭਾਰਤ ‘ਚ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਤੇ ਉਸ ਨੂੰ ਜ਼ੁਰਮਾਨਾ ਜਾਂ ਜੇਲ੍ਹ ਹੋ ਸਕਦੀ ਹੈ, ਇਸ ਲਈ ਭਾਰਤ ਦੀ ਯਾਤਰਾ ਕਰਨ ਵਾਲੇ ਸਭ ਨਾਗਰਿਕਾਂ ਨੂੰ ਸਾਵਧਾਨ ਰਹਿਣਾ ਪਵੇਗਾ |