ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਢਾਈ ਨਹੀਂ ਬਲਕਿ ਪਦਰਾਂ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਹੋਣ ਲੱਗੇ ਹਨ। ਜੀ ਹਾਂ ਬਰਨਾਲਾ ਦੇ ਪਿੰਡ ਦੀਪਗੜ੍ਹ ਵਿੱਚ ਸਰਕਾਰੀ ਨਿਰਦੇਸ਼ ਦੇ ਉਲਟ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਅਜਿਹੇ ਕਿਸਾਨ ਵੀ ਸ਼ਾਮਲ ਹੋਏ ਹਨ ਜਿਨ੍ਹਾਂ ਕੋਲ 8-10 ਅਤੇ 15 ਏਕੜ ਤੱਕ ਜ਼ਮੀਨ ਹੈ।ਇਸਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਸ ਜਾਹਰ ਕੀਤਾ ਹੈ।
ਕਿਸਾਨ ਹਰਬੰਸ ਸਿੰਘ ਅਤੇ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਸਰਕਾਰੀ ਮੁਲਾਜ਼ਮਾ ਦੀ ਮਿਲੀਭੁਗਤ ਨਾਲ ਅਜਿਹਾ ਕੰਮ ਹੋ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਸੂਚੀ ਉੱਤੇ ਇਤਰਾਜ ਚੁੱਕਣ ਲਈ ਵੱਖਰੇ ਤੌਰ ਉੱਤੇ ਨੋਟਿਸ ਵੀ ਨਹੀਂ ਲਗਾਇਆ ਗਿਆ।
ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਸੂਚੀ ਨੂੰ ਮੁੜ ਤੋਂ ਬਣਾਇਆ ਜਾਵੇ ਤੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਨਾਮ ਸ਼ਾਮਲ ਕੀਤਾ ਜਾਵੇ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰਵਾਉਣਗੇ ਤੇ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।