ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

0
588

ਹਾਂਗਕਾਂਗ  (ਜੰਗ ਬਹਾਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਵਲੋਂ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਕਵਿਤਾ, ਕੀਰਤਨ, ਕਵੀਸ਼ਰੀ ਅਤੇ ਲੈਕਚਰ ਦੀ ਪੇਸ਼ਕਾਰੀ ਕੀਤੀ ਗਈ | ਪ੍ਰਬੰਧਕਾਂ ਵਲੋਂ ਸਮਾਗਮ ਦੌਰਾਨ ਪ੍ਰਸ਼ਨ-ਉੱਤਰ ਅਤੇ ਜਪੁਜੀ ਸਾਹਿਬ ਕੰਠ ਮੁਕਾਬਲੇ ਵੀ ਕਰਵਾਏ ਗਏ | ਸਟੇਜ ਦੀ ਸੇਵਾ ਬੱਚੀ ਪ੍ਰਭਸ਼ਰਨ ਕੌਰ ਵਲੋਂ ਨਿਭਾਈ ਗਈ | ਗੁਲਬੀਰ ਸਿੰਘ ਬੱਤਰਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਵਲੋਂ ਚਲਾਈਆਂ ਜਾ ਰਹੀਆਂ ਪੰਜਾਬੀ ਦੀਆਂ ਕਲਾਸਾਂ ਅਤੇ ਹੋਰ ਪ੍ਰੋਗਰਾਮਾਂ ਨਾਲ ਸਬੰਧਿਤ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਤਿੰਦਰ ਸਿੰਘ, ਸੰਤੋਖ ਸਿੰਘ ਮਾਲੂਵਾਲ ਪ੍ਰਧਾਨ ਖਾਲਸਾ ਦੀਵਾਨ, ਸ਼ਿੰਗਾਰਾ ਸਿੰਘ ਢਿੱਲੋਂ, ਬਾਵਾ ਸਿੰਘ ਢਿੱਲੋਂ, ਸ਼ਰਨਜੀਤ ਸਿੰਘ, ਸੁਰਚਨਾ ਕੌਰ, ਕਰਮਜੀਤ ਸਿੰਘ, ਜੁਝਾਰ ਸਿੰਘ ਅਤੇ ਗੁਰਮੇਲ ਸਿੰਘ ਵਲੋਂ ਇਨਾਮਾਂ ਦੀ ਵੰਡ ਕਰਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ |