ਨਵੀਂ ਦਿੱਲੀ: ਦਿੱਲੀ ਵਿੱਚ ਤਿੰਨ ਅੱਤਵਾਦੀਆਂ ਦੇ ਹੋਣ ਦੀ ਸੂਹ ਮਿਲਦੇ ਹੀ ਸੁਰੱਖਿਆ ਏਜੰਸੀਆਂ ਦੇ ਕੰਨ ਖੜ੍ਹੇ ਹੋ ਗਏ। 26 ਜਨਵਰੀ ਦੀ ਪਰੇਡ ਦੀਆਂ ਤਿਆਰੀਆਂ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਨੇ ਰਾਜਧਾਨੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।
ਸੁਰੱਖਿਆ ਏਜੰਸੀਆਂ ਨੂੰ ਦਿੱਲੀ ਦੇ ਜਾਮਾ ਮਸਜਿਦ ਇਲਾਕੇ ਵਿੱਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਹੈ। ਇਸ ਦਾ ਪਤਾ ਫ਼ੋਨ ਕਾਲਾਂ ਨੂੰ ਟ੍ਰੇਸ ਕਰਨ ‘ਤੇ ਲੱਗਿਆ ਹੈ। ਇਹ ਸਾਰੇ ਅੱਤਵਾਦੀ ਜੰਮੂ-ਕਸ਼ਮੀਰ ਦੇ ਪੁਲਵਾਮਾ ਤੋਂ ਫ਼ੋਨ ‘ਤੇ ਹੁਕਮ ਲੈ ਰਹੇ ਸਨ।
ਫ਼ੋਨ ਕਾਲਾਂ ਇੰਟਰਸੈਪਟ ਹੁੰਦੇ ਹੀ ਸੁਰੱਖਿਆ ਏਜੰਸੀਆਂ ਨੇ ਇਸ ਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਦੇ ਦਿੱਤੀ ਹੈ। ਰਾਜਧਾਨੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜਾਮਾ ਮਸਜਿਦ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਹੋਟਲਾਂ ਨੂੰ ਸੁਰੱਖਿਆ ਏਜੰਸੀਆਂ ਆਪਣੇ ਰਡਾਰ ‘ਤੇ ਲੈ ਕੇ ਜਾਂਚ ਕਰ ਰਹੀਆਂ ਹਨ।