ਦਿੱਲੀ : ਆਪ’ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਦੇ ਬਾਵਜੂਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਕੋਈ ਖਤਰਾ ਨਹੀਂ । 70 ਮੈਂਬਰੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ 67 ਵਿਧਾਇਕ ਸਨ ਪਰ ਪਿਛਲੇ ਸਾਲ ਰਾਜੌਰੀ ਗਾਰਡਨ ਤੋਂ ‘ਆਪ’ ਦੇ ਵਿਧਾਇਕ ਜਰਨੈਲ ਸਿੰਘ ਵਲੋਂ ਵਿਧਾਨ ਸਭਾ ਤੋਂ ਅਸਤੀਫਾ ਦਿੱਤੇ ਜਾਣ ਕਾਰਨ ਇਸ ਦੇ ਮੈਂਬਰਾਂ ਦੀ ਗਿਣਤੀ ਘਟ ਕੇ 66 ਰਹਿ ਗਈ ਸੀ। ਹੁਣ 20 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਕਾਰਨ ‘ਆਪ’ ਦੇ ਵਿਧਾਇਕਾਂ ਦੀ ਗਿਣਤੀ 46 ਰਹਿ ਗਈ ਹੈ , ਭਾਵ ਹੁਣ ਏ ਕੇ 47 ਨਹੀਂ ਏ ਕੇ=ਅਰਵਿੰਦ ਕੇਜਰੀਵਾਲ 46 ।