ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕਾਂ ਵੱਲੋਂ ਕਮਾਦ ਦੀਆਂ ਕੀਮਤਾਂ ਨੂੰ ਲੈ ਕੇ ਗੰਨਿਆਂ ਸਮੇਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਧਾਇਕ ਸੰਕੇਤਕ ਤੌਰ ‘ਤੇ ਗੰਨੇ ਲੈ ਕੇ ਵਿਧਾਨ ਸਭਾ ਪੁੱਜੇ। ਦਰਅਸਲ ਹਰਿਆਣਾ ‘ਚ ਗੰਨਾ ਕਿਸਾਨ ਲਗਾਤਾਰ ਭਾਅ ‘ਚ ਵਾਧੇ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।
ਪਿਛਲੀ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਨੇ ਹੀ ਹਰਿਆਣਾ ਸਰਕਾਰ ਖ਼ਿਲਾਫ ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਕੀਤੇ ਪਰ ਸਰਕਾਰ ਨੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ। ਕਾਂਗਰਸ ਨੇ ਇਸੇ ਨੂੰ ਮੁੱਦਾ ਨੂੰ ਭਖਦਿਆਂ ਵੇਖ ਕੇ ਸਰਕਾਰ ਖ਼ਿਲਾਫ ਆਵਾਜ਼ ਬੁਲੰਦ ਕੀਤੀ ਹੈ। ਕਾਂਗਰਸ ਦੇ ਵਿਧਾਇਕਾਂ ਦਾ ਕਹਿਣਾ ਹੈ ਕਿ ਉਹ ਵਿਧਾਨ ਸਭਾ ਦੇ ਬਾਹਰ ਤੇ ਅੰਦਰ ਸਰਕਾਰ ਖ਼ਿਲਾਫ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਮੰਨੀ ਤਾਂ ਉਹ ਵੀ ਕਿਸਾਨਾਂ ਨਾਲ ਧਰਨਿਆਂ ‘ਚ ਬੈਠਣਗੇ।
ਕੱਲ੍ਹ ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪਕੌੜਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਨੇ ਰਸਮੀ ਤੌਰ ‘ਤੇ ਪਕੌੜਾ ਖਾਣ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਨੂੰ 10 ਰੁਪਏ ਦਿੱਤੇ ਗਏ ਸਨ। ਖੱਟਰ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਚੰਗੇ ਰੁਜ਼ਗਾਰ ਲੱਗੇ ਹੋਏ ਹਨ ਤੇ ਲੋਕਤੰਤਰ ‘ਚ ਸਭ ਨੂੰ ਪ੍ਰਦਰਸ਼ਨ ਕਰਨ ਦਾ ਹੱਕ ਹੈ।