ਦਲੇਰ ਮਹਿੰਦੀ ਨੂੰ 2 ਸਾਲ ਦੀ ਸਜਾ

0
397

ਪਟਿਆਲਾ : ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। 15 ਸਾਲ ਪੁਰਾਣੇ ਇਸ ਕੇਸ ‘ਚ ਅੱਜ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਹੈ। ਦਲੇਰ ਮਹਿੰਦੀ ਹੁਣ ਹਾਈਕੋਰਟ ‘ਚ ਅਪੀਲ ਕਰਨਗੇ।
ਇਸ ਮਾਮਲੇ ‘ਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਦਲੇਰ ਮਹਿੰਦੀ ਨੂੰ ਪੁਲਸ ਹਿਰਾਸਤ ‘ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਲ 2003 ‘ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ ਖਿਲਾਫ ਕਬੂਤਰਬਾਜ਼ੀ ਦਾ ਮਾਮਲਾ ਦਰਜ ਕੀਤਾ ਸੀ।