ਮੈਲਬੌਰਨ— ‘ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਐਤਵਾਰ 1 ਅਪ੍ਰੈਲ 2018 ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ। ‘ਡੇਅ ਲਾਈਟ ਸੇਵਿੰਗ’ ਅਧੀਨ ਇਹ ਤਬਦੀਲੀ ਸਾਲ ਵਿੱਚ ਦੋ ਵਾਰ ਸੂਰਜ ਦੇ ਚੜ੍ਹਨ ਅਤੇ ਛਿਪਣ ਅਨੁਸਾਰ ਕੀਤੀ ਜਾਂਦੀ ਹੈ।
1 ਅਪ੍ਰੈਲ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ ਤਿੰਨ ਵਜੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ ਅਤੇ ਗਰਮ ਰੁੱਤ ਦੀ ਸ਼ੁਰੂਆਤ ‘ਤੇ ਮੁੜ ਦੁਬਾਰਾ 1 ਅਕਤੂਬਰ, 2018 ਨੂੰ ਇੱਕ ਘੰਟਾ ਅੱਗੇ ਹੋ ਜਾਣਗੀਆਂ।ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਤ ਰੂਪ ਵਿੱਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ।ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਚਾਰ ਘੰਟੇ ਦਾ ਫਰਕ ਹੋਵੇਗਾ।ਇਹ ਤਬਦੀਲੀ ਵਿਕਟੋਰੀਆ,ਨਿਊ ਸਾਊਥ ਵੇਲਜ਼,ਤਸਮਾਨੀਆ,ਦੱੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਹੋਵੇਗੀ ਅਤੇ ਬਾਕੀ ਸੂਬਿਆਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀ ਹੋਵੇਗਾ। ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਸਰਦ ਰੁੱਤ ਦਾ ਆਗਾਜ਼ ਹੋ ਰਿਹਾ ਹੈ।