ਜੋਧਪੁਰ – ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸੁਪਰ ਸਟਾਰ ਸਲਮਾਨ ਖਾਨ ਨੂੰ ਹੋਈ ਪੰਜ ਸਾਲ ਦੀ ਸਜ਼ਾ ‘ਤੇ ਜ਼ਮਾਨਤ ਦਾ ਫ਼ੈਸਲਾ ਅੱਜ ਸੁਣਾਇਆ ਜਾਵੇਗਾ। ਹਾਲਾਂਕਿ ਇਸ ਵਿਚਕਾਰ ਵੱਡਾ ਫੇਰ ਬਦਲ ਸਾਹਮਣੇ ਆਇਆ ਹੈ। ਸਲਮਾਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਵਾਲੇ ਜੱਜ ਰਵਿੰਦਰ ਕੁਮਾਰ ਜੋਸ਼ੀ ਦਾ ਰਾਜਸਥਾਨ ਹਾਈਕੋਰਟ ਨੇ ਟਰਾਂਸਫ਼ਰ ਕਰ ਦਿੱਤਾ ਹੈ। ਅਜਿਹੇ ‘ਚ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਅੱਜ ਵੀ ਸਲਮਾਨ ਦੀ ਜ਼ਮਾਨਤ ‘ਤੇ ਫ਼ੈਸਲਾ ਨਾ ਹੋ ਪਾਵੇ ਤੇ ਇਸ ਤਰ੍ਹਾਂ ਅਗਲੀ ਕਾਰਵਾਈ ਸੋਮਵਾਰ ਨੂੰ ਸ਼ੁਰੂ ਹੋ ਸਕੇਗੀ।































