‘ਨਾਨਕ ਸ਼ਾਹ ਫ਼ਕੀਰ’ ਦੀ ਰਿਲੀਜ਼ ਨੂੰ ਸੁਪਰੀਮ ਕੋਰਟ ਨੇ ਦਿੱਤੀ ਹਰੀ ਝੰਡੀ

0
295

ਜਲੰਧਰ  — ਲੰਬੇ ਸਮੇਂ ਤੋਂ ਵਿਵਾਦਾਂ ‘ਚ ਘਿਰੀ ਪੰਜਾਬੀ ਫਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ ਅੱਜ ਸੁਪਰੀਮ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਹੁਣ ਇਹ ਫਿਲਮ 13 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫ਼ਕੀਰ’ ‘ਤੇ ਪੂਰਨ ਤੌਰ ‘ਤੇ ਰੋਕ ਲਾਈ ਜਾਂਦੀ ਹੈ। ਦੱਸ ਦੇਈਏ ਕਿ ਫਿਲਮ ਦੇ ਨਿਰਮਾਤਾ ਨੇ ਕੋਰਟ ‘ਚ ਅਪੀਲ ਕੀਤੀ ਸੀ। ਦੂਜੇ ਪਾਸੇ ਐੱਸ. ਜੀ. ਪੀ. ਸੀ. ਨੂੰ ਵੀ ਹੁਕਮ ਦਿੱਤੇ ਗਏ ਸਨ ਕਿ ਉਹ ਫਿਲਮ ਨੂੰ ਰਿਲੀਜ਼ ਹੋਣ ਤੋਂ ਰੋਕਣ ਲਈ ਖਾਸ ਕਦਮ ਚੁੱਕੇ ਜਾਣ ਤੇ ਸਿੱਧ ਵਿਦਵਾਨਾਂ ਦਾ ਇਕ ਸਿੱਖ ਸੈਂਸਰ ਬੋਰਡ ਗਠਿਤ ਕਰੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਸੀ ਕਿ ਫਿਲਮ ‘ਨਾਨਕ ਸ਼ਾਹ ਫ਼ਕੀਰ’ ‘ਚ ਗੁਰੂ ਨਾਨਕ ਦੇਵ ਜੀ ਦੇ ਪਰਿਵਾਰਿਕ ਮੈਂਬਰਾਂ ਦੇ ਕਿਰਦਾਰ ਪ੍ਰੋਫੈਸ਼ਨਲ ਕਲਾਕਾਰਾਂ ਵਲੋਂ ਨਿਭਾਏ ਗਏ ਹਨ। ਫਿਲਮ ਦੇ ਡਾਇਰੈਕਟਰ ਨੇ ਇਹ ਕੰਮ ਸਿੱਖ ਸਿਧਾਤਾਂ ਦੇ ਖਿਲਾਫ ਜਾ ਕੀਤਾ ਹੈ। ਕੋਈ ਵੀ ਕਲਾਕਾਰ ਗੁਰੂ ਸਾਹਿਬ ਦੇ ਜਾਂ ਗੁਰੂ ਸਾਹਿਬ ਦੇ ਪਰਿਵਾਰਿਕ ਮੈਂਬਰਾਂ ਦਾ ਕਿਰਦਾਰ ਨਹੀਂ ਨਿਭਾ ਸਕਦਾ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੇਗੀ। ਇਸ ਲਈ ਫਿਲਮ ਦੀ ਰਿਲੀਜ਼ਿੰਗ ‘ਤੇ ਪ੍ਰਾਬੰਧੀ ਲਾਉਣ ਦਾ ਹੁਕਮ ਜਾਰੀ ਕੀਤੇ ਗਏ ਸਨ ਪਰ ਹਾਲ ਹੀ ‘ਚ ਸੁਪਰੀਮ ਕੋਰਟ ਨੇ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ।