ਹੁਣ ਅੰਮ੍ਰਿਤਸਰ ਤੋਂ ਬੈਂਕਾਕ ਲਈ ਸਿਧੀ ਉਡਾਨ

0
559

ਚੰਡੀਗੜ੍ਹ: ਏਅਰ ਇੰਡੀਆ ਨੇ ਅੰਮ੍ਰਿਤਸਰ-ਬੈਂਕਾਕ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਹਵਾਈ ਸੇਵਾ 14 ਮਈ ਤੋਂ ਸ਼ੁਰੂ ਹੋਵੇਗੀ।
ਇਹ ਉਡਾਣ ਅੰਮ੍ਰਿਤਸਰ ਤੋਂ ਸੋਮਵਾਰ, ਮੰਗਲਵਾਰ, ਬੁੱਧਵਾਰ ਤੇ ਸ਼ੁੱਕਰਵਾਰ ਨੂੰ ਬੈਂਕਾਕ ਲਈ ਰਵਾਨਾ ਹੋਵੇਗੀ। ਇਹ ਉਡਾਣ ਪਹਿਲਾਂ 30 ਮਈ ਤੱਕ ਟਰਾਇਲ ਵਜੋਂ ਚੱਲੇਗੀ। ਇਸ ਸਮੇਂ ਦੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਰੂਟ ਦੇ ਭਵਿੱਖ ਬਾਰੇ ਫੈਸਲਾ ਹੋਵੇਗਾ।