ਅੰਮ੍ਰਿਤਸਰ : ਖ਼ਬਰ ਮੁਤਾਬਕ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵੀਡੀਓ ਵਾਇਰਲ ਮਾਮਲੇ ਵਿੱਚ ਐਸਆਈਟੀ ਨੇ ਐਫਆਈਆਰ ਦੀ ਕੈਂਸਲੇਸ਼ਨ ਰਿਪੋਰਟ ਸੌਂਪੀ ਹੈ।
ਇਸ ਮਾਮਲੇ ਵਿੱਚ ਆਈਜੀ(ਕਰਾਈਮ) ਐਲ ਕੇ ਯਾਦਵ ਦੀ ਅਗਵਾਈ ਵਿੱਚ ਸਪੈਸ਼ਲ ਜਾਂਚ ਟੀਮ ਬਣਾਈ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਚੱਢਾ ਦੀ ਐਫਆਈਆਰ ਰੱਦ ਕਰਨ ਬਾਰੇ ਰਿਪੋਰਟ ਸੌਂਪੀ ਹੈ। ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਜ਼ਰੀਏ ਕੋਰਟ ਵਿੱਚ ਰਿਪੋਰਟ ਦਾਖ਼ਲ ਕੀਤੀ ਗਈ ਹੈ।
ਚਰਨਜੀਤ ਸਿੰਘ ਚੱਢਾ ‘ਤੇ ਇੱਕ ਮਹਿਲਾ ਵੱਲੋਂ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਲਾਏ ਗਏ ਸੀ। ਇਹ ਮਹਿਲਾ ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਸਕੂਲ ਦੀ ਪ੍ਰਿੰਸੀਪਲ ਸੀ। 26 ਦਸਬੰਰ 2017 ਨੂੰ ਇੱਕ ਵੀਡੀਓ ਵਾਇਰਲ ਹੋਇਆ ਸੀ।