ਨਸ਼ਿਆਂ ਖ਼ਿਲਾਫ਼ ਡਟੀ 16 ਸਾਲਾਂ ਦੀ ਨੋਬਲ

0
460

ਜਲੰਧਰ: ਜਲੰਧਰ ਦੀ 16 ਸਾਲਾਂ ਦੀ ਲੜਕੀ ਨੇ ਪਹਿਲ ਕਰਦਿਆਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਈ ਹੈ। ਉਸ ਦੀ ਉਮਰ ਚਾਹੇ ਛੋਟੀ ਹੈ, ਪਰ ਹੌਂਸਲਾ ਬੁਲੰਦ ਹੈ। 16 ਸਾਲਾਂ ਦੀ ਇਸ ਬੱਚੀ ਦਾ ਨਾਂ ਨੋਬਲ ਹੈ, ਜਿਸ ਦੀ ਸੋਚ ਸਭ ਨੂੰ ਹੈਰਾਨ ਕਰਨ ਵਾਲੀ ਹੈ। ਨੋਬਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪੱਤਰ ਲਿਖ ਕੇ ਨਸ਼ੇ ਖਿਲਾਫ ਮੁਹਿੰਮ ਸ਼ੁਰੂ ਕਰਨ ਦੀ ਮੰਗ ਰੱਖੀ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।
ਪਾਕਿਸਤਾਨ ਦੇ ਸਿੰਗੋਰਾ ਦੀ ਮਲਾਲਾ ਵਾਂਗ 2 ਸਾਲ ਪਹਿਲਾਂ ਸਿੱਖਿਆ ਪ੍ਰਣਾਲੀ ਵਿਰੁੱਧ ਮੋਰਚਾ ਖੋਲ੍ਹਣ ਵਾਲੀ ਨੋਬਲ ਨੇ ਹੁਣ ਪੰਜਾਬ ਵਿੱਚ ਫੈਲ ਰਹੇ ਨਸ਼ੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਰੋਜ਼ਾਨਾ ਪੰਜਾਬ ਵਿੱਚ ਨਸ਼ੇ ਨਾਲ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਮਦਮਾ ਸਾਹਿਬ ਵੱਲ ਹੱਥ ਕਰ ਕੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਪੰਜਾਬ ਨਸ਼ਾ ਮੁਕਤ ਕਰ ਦੇਣਗੇ। ਅੱਜ ਉਨ੍ਹਾਂ ਦੀ ਸਰਕਾਰ ਨੂੰ ਏਨਾ ਸਮਾਂ ਹੋ ਗਿਆ ਹੈ, ਪਰ ਨਸ਼ਾ ਘਟਣ ਦਾ ਨਾਂ ਨਹੀਂ ਲੈ ਰਿਹਾ। ਸਰਕਾਰ ਇਸ ਦੇ ਖ਼ਿਲਾਫ਼ ਕੋਈ ਸਖ਼ਤ ਕਦਮ ਕਿਉਂ ਨਹੀਂ ਚੁੱਕ ਰਹੀ।