ਕੈਪਟਨ ਵਲੋਂ ਨਸ਼ਾ ਤਸਕਰਾਂ ਨੂੰ ਚਿਤਾਵਨੀ

0
355

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਲਗਾਤਾਰ ਤਬਾਹ ਕਰਨ ਲਈ ਨਸ਼ਿਆਂ ਦੇ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਨਸ਼ਿਆਂ ਦੀ ਤਸਕਰੀ ਛੱਡ ਦਿਓ ਨਹੀਂ ਤਾਂ ਸਖ਼ਤ ਅਤੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਹੋ ਜਾਵੋ। ਮੁੱਖ ਮੰਤਰੀ ਨੇ ਇਕ ਵੀਡੀਓ ਰਿਕਾਰਡਿੰਗ ਰਾਹੀਂ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵਲੋਂ ਇਸ ਸਮੱਸਿਆ ਨਾਲ ਨਿਪਟਣ ਲਈ ਕਾਨੂੰਨ ਵਿਚ ਤਬਦੀਲੀ ਲਿਆਂਦੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ, ‘ਨਸ਼ਾ ਤਸਕਰਾਂ ਨੇ ਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ ਅਤੇ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਸ ਨੂੰ ਲਗਾਤਾਰ ਜਾਰੀ ਰਹਿਣ ਲਈ ਆਗਿਆ ਨਹੀਂ ਦੇਵਾਂਗੇ।” ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਸਕਰਾਂ ਵਿਰੁੱਧ ਸਖ਼ਤ ਸੰਭਾਵੀ ਕਾਰਵਾਈ ਕਰੇਗੀ।