ਡੀਜ਼ਲ-ਪੈਟਰੋਲ ਨੇ ਫਿਰ ਕੱਢਿਆਂ ਧੂੰਆਂ

0
130

ਚੰਡੀਗੜ੍ਹ: ਅੱਜ ਫਿਰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ। ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ 14 ਤੋਂ 15 ਤੇ ਡੀਜ਼ਲ ਦੀ ਕੀਮਤ ਵਿੱਚ 16 ਤੋਂ 18 ਪੈਸਿਆਂ ਦਾ ਵਾਧਾ ਕੀਤਾ ਗਿਆ। ਦਿੱਲੀ ਵਿੱਚ ਪੈਟਰੋਲ 15 ਪੈਸੇ ਵਧ ਕੇ 75.85 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ ਦਾ ਰੇਟ 14 ਪੈਸੇ ਵਧਾ ਕੇ 83.24 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।
ਵੀਰਵਾਰ ਨੂੰ ਵੀ ਕੀਮਤਾਂ ਵਧਾਈਆਂ ਗਈਆਂ ਸੀ। ਇਸ ਤੋਂ ਪਹਿਲਾਂ ਲਗਾਤਾਰ 8 ਦਿਨਾਂ ਤਕ (27 ਜੂਨ ਤੋਂ 4 ਜੁਲਾਈ) ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਵੀਰਵਾਰ 36 ਦਿਨਾਂ ਬਾਅਦ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਈਆਂ ਗਈਆਂ। ਇਸ ਤੋਂ ਪਹਿਲਾਂ ਆਖ਼ਰੀ ਵਾਰ 29 ਮਈ ਨੂੰ ਕੀਮਤਾਂ ਵਧਾਈਆਂ ਗਈਆਂ ਸੀ।