ਸਨੀ ਲਿਓਨੀ ਦੁਆਲੇ ਹੋਈ ਸ਼੍ਰੋਮਣੀ ਕਮੇਟੀ

0
287

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਸਨੀ ਲਿਓਨੀ ਦੀ ਬਾਇਓਪਿਕ ਦੇ ਨਾਂ ਕਰਨਜੀਤ ਕੌਰ ‘ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਜਿਹਾ ਕਰਨਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ।
ਉਨ੍ਹਾਂ ਕਿਹਾ ਕਿ ਧਰਮ ਬਦਲ ਚੁੱਕੀ ਸਨੀ ਨੂੰ ਕੌਰ ਸ਼ਬਦ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵਿਚਾਰ ਕਰਕੇ ਪ੍ਰਸ਼ਾਸਨ ਕੋਲ ਇਸ ਦੀ ਸ਼ਿਕਾਇਤ ਦਰਜ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਸਨੀ ਲਿਓਨੀ ਦੀ ਜ਼ਿੰਦਗੀ ‘ਤੇ ਆਧਾਰਤ ‘ਕਰਨਜੀਤ ਕੌਰ: ਦ ਅਨਟੋਲਡ ਸਟੋਰੀ ਆਫ ਸਨੀ ਲਿਓਨੀ’ 16 ਜੁਲਾਈ ਨੂੰ ਰਿਲੀਜ਼ ਹੋ ਰਹੀ ਹੈ।