ਹਾਂਗਕਾਂਗ : ਹਾਂਗਕਾਂਗ ਦੀਆਂ ਸਿੱਖ ਸੰਗਤਾਂ ਨੇ ਇਕੱਤਰ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਜੀ ਮੰਡ ਵਲੋਂ ਬਰਗਾੜੀ ਵਿਖੇ ਲਗਾਏ ਇਨਸਾਫ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਇਸ ਮੌਕੇ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਭਾਈ ਭਗਵਾਨ ਸਿੰਘ ਹਾਂਗਕਾਂਗ ਨੇ ਕਿਹਾ ਕਿ ਜਥੇਦਾਰ ਸਾਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਸ਼ਹੀਦ ਕੀਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਤੇ ਭਾਈ ਗੁਰਜੀਤ ਸਿੰਘ ਸਰਾਵਾਂ ਨੂੰ ਸ਼ਹੀਦ ਕਰਨ ਵਾਲੇ ਪੁਲਸ ਕਰਮਚਾਰੀਆਂ ਤੇ ਕਤਲ ਦਾ ਮਾਮਲਾ ਦਰਜ ਕਰਕੇ ਜੇਲ ਭੇਜਣ ਦੀਆਂ ਮੰਗਾਂ ਨੂੰ ਲੈ ਕੇ ਜੋ ਮੋਰਚਾ ਲਗਾਇਆ ਗਿਆ ਹੈ ਅਸੀਂ ਸਮੁੱਚੀ ਹਾਂਗਕਾਂਗ ਦੀ ਸੰਗਤ ਇਸ ਇਨਸਾਫ ਮੋਰਚੇ ਦੇ ਨਾਲ ਡਟ ਕੇ ਖੜ੍ਹੇ ਹਾਂ ਤੇ ਤਨ ਮਨ ਤੇ ਧਨ ਨਾਲ ਪੂਰਾ ਪੂਰਾ ਸਾਥ ਦੇਵਾਂਗੇ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸੰਗਤਾਂ ਬਰਗਾੜੀ ਇਨਸਾਫ ਮੋਰਚੇ ਵਿਚ ਵੱਧ ਚੜ੍ਹ ਕੇ ਪਹੁੰਚਣ ਤਾਂ ਜੋ ਅਸੀਂ ਸਰਕਾਰ ਤੋਂ ਇਨਸਾਫ ਲੈ ਸਕੀਏ।। ਇਸ ਮੌਕੇ ਉਨ੍ਹਾਂ ਦੇ ਨਾਲ ਅਮੋਲਕ ਸਿੰਘ ਜਸਪਾਲ ਸਿੰਘ ਗੋਰਾ ਸਿੰਘ ਸੰਧੂ ਸਮਾਲਸਰ ਤੇ ਹਾਂਗਕਾਂਗ ਤੋ ਹੋਰ ਵੀ ਬਹੁਤ ਸਾਰੇ ਸਿੰਘ ਹਾਜਰ ਸਨ