ਬਠਿੰਡਾ : ਮਾਲਵਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਜੀਲੈਂਸ ਦੇ ਨਿਸ਼ਾਨੇ ‘ਤੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਵਾਂਲੀ ਤੋਂ ਬਾਅਦ ਹੁਣ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦੀਆਂ ਜਾਇਦਾਦਾਂ ਦੀ ਜਾਂਚ ਵਿਜੀਲੈਂਸ ਨੇ ਸ਼ੁਰੂ ਕਰ ਦਿੱਤੀ ਹੈ।
ਜਲਦੀ ਹੀ ਸ੍ਰੀ ਮੁਕਤਸਰ ਸਾਹਿਬ ਦੇ ਇਕ ਯੂਥ ਅਕਾਲੀ ਆਗੂ ਦੀ ਜਾਇਦਾਦ ਦੀ ਜਾਂਚ ਵੀ ਸ਼ੁਰੂ ਹੋਵੇਗੀ। ਇਹ ਅਕਾਲੀ ਆਗੂ ਉਹੀ ਹੈ, ਜੋ ਬਾਦਲ ਪਰਿਵਾਰ ਦੇ ਵਫਾਦਾਰ ਮੰਨੇ ਜਾਂਦੇ ਹਨ। ਸਿਰਫ ਇਹ ਹੀ ਨਹੀਂ, ਵਿਜੀਲੈਂਸ ਨੇ ਬਠਿੰਡਾ ਜ਼ਿਲਾ ਪਰਿਸ਼ਦ, ਜਿਸ ਦਾ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਬੇਟਾ ਗੁਰਪ੍ਰੀਤ ਸਿੰਘ ਹੈ, ਦਾ ਰਿਕਾਰਡ ਵੀ ਕਬਜ਼ੇ ‘ਚ ਲਿਆ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਜ਼ਿਲਾ ਪਰਿਸ਼ਦ ਦੀ ਨਵੀਂ ਬਣੀ ਇਮਾਰਤ ‘ਚ ਗਬਨ ਦੀ ਸ਼ਿਕਾਇਤ ਮਿਲਣ ‘ਤੇ ਜਾਂਚ ਸ਼ੁਰੂ ਕੀਤੀ ਗਈ ਹੈ।