ਹਾਂਗਕਾਂਗ (ਜੰਗ ਬਹਾਦਰ ਸਿੰਘ)-ਪੰਜਾਬ ਯੂਥ ਕਲੱਬ ਵਲੋਂ ਪੰਜਾਬ ਵਿਚ ਵਧ ਰਹੇ ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗਰਤੀ ਲਿਆਉਣ ਅਤੇ ਸਰਕਾਰਾਂ ਦੇ ਇਸ ਮਸਲੇ ‘ਤੇ ਲਾਪਰਵਾਹੀ ਵਾਲੇ ਰੁਖ ਦੇ ਵਿਰੁੱਧ ਲਾਮਬੰਦੀ ਕਰਦਿਆਂ ਕਾਲਾ ਐਤਵਾਰ ਮਨਾਇਆ ਗਿਆ | ਇਸ ਮੌਕੇ ਕਾਲੀਆਂ ਦਸਤਾਰਾਂ ਅਤੇ ਕਾਲੀਆਂ ਚੁੰਨੀਆਂ ਲੈ ਕੇ ਨਸ਼ਿਆਂ ਵਿਰੁੱਧ ਪੋਸਟਰ ਪ੍ਰਕਾਸ਼ਿਤ ਕੀਤੇ ਗਏ | ਪ੍ਰਧਾਨ ਖ਼ਾਲਸਾ ਦੀਵਾਨ ਦਲਜੀਤ ਸਿੰਘ ਜ਼ੀਰਾ, ਸਾਬਕਾ ਬੋਰਡ ਮੈਂਬਰ ਅਵਤਾਰ ਸਿੰਘ ਸੰਗਤਪੁਰ ਅਤੇ ਸਕੱਤਰ ਜਸਕਰਨ ਸਿੰਘ ਵਾਂਦਰ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿਚ ਆਪਣੇ ਪਿੰਡਾਂ ਵਿਚ ਆਪਣੇ ਰਿਸ਼ਤੇਦਾਰਾਂ ਅਤੇ ਸਨੇਹੀਆਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੀ ਮੁਹਿੰਮ ਤੋਰੀ ਜਾਵੇ | ਨਸ਼ਿਆਂ ਕਾਰਨ ਬੀਤੇ ਦਿਨੀਂ ਹੋਈਆਂ ਮੌਤਾਂ ‘ਤੇ ਦੁੱਖ ਜ਼ਾਹਰ ਕਰਦਿਆਂ ਬੁਲਾਰਿਆਂ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਉੱਠੀ ਲੋਕ ਲਹਿਰ ਦੀ ਪੂਰਨ ਹਮਾਇਤ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੰਗ ਸਰਕਾਰ ਸਾਹਮਣੇ ਰੱਖੀ ਗਈ | ਇਸ ਮੌਕੇ ਪਰਮਿੰਦਰ ਗਰੇਵਾਲ ਪ੍ਰਧਾਨ ਪੰਜਾਬ ਯੂਥ ਕਲੱਬ, ਨਵਤੇਜ ਸਿੰਘ ਅਟਵਾਲ, ਸੁਖਪਾਲ ਸਿੰਘ, ਜਗਤਾਰ ਸਿੰਘ ਢੁੱਡੀਕੇ, ਸੁਖਦੇਵ ਸਿੰਘ ਸਭਰਵਾਲ, ਜਗਜੀਤ ਸਿੰਘ ਚੋਹਲਾ ਸਾਹਿਬ, ਪਿ੍ਤਪਾਲ ਸਿੰਘ, ਗੁਰਚਰਨ ਸਿੰਘ, ਗੁਰਨਾਮ ਸਿੰਘ ਤੇ ਤਜਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ |