ਨਵੀਂ ਦਿੱਲੀ—ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਦੇਹੀ ਦੇ ਮਾਮਲੇ ਵਿਚ ਮੁੱਖ ਦੋਸ਼ੀ ਵਿਜੇ ਮਾਲਿਆ ਭਾਰਤ ਆਉਣ ਅਤੇ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਮਾਲਿਆ ਨੇ ਭਾਰਤੀ ਅਧਿਕਾਰੀਆ ਨੂੰ ਕੁਝ ਇਸੇ ਤਰ੍ਹਾਂ ਦਾ ਸੰਕੇਤ ਦਿੱਤਾ ਹੈ। ਮਾਲਿਆ ਖਿਲਾਫ ਲੰਡਨ ਦੀ ਅਦਾਲਤ ਵਿਚ ਭਾਰਤ ਸਰਕਾਰ ਵਲੋਂ ਉਸਦੀ ਹਵਾਲਗੀ ਦਾ ਮਾਮਲਾ ਚੱਲ ਰਿਹਾ ਹੈ। ਇਸਦੇ ਨਾਲ ਹੀ ਮਾਲਿਆ ਨੇ ਭਗੌੜਾ ਆਰਥਿਕ ਅਪਰਾਧੀ ਆਰਡੀਨੈਂਸ ਦੇ ਤਹਿਤ ਉਸਦੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦੇਣ ਦਾ ਵੀ ਸੰਕੇਤ ਦਿੱਤਾ ਹੈ।