ਨਵਜੋਤ ਸਿੱਧੂ ਕੈਪਟਨ ਨੂੰ ਨਨਕਾਣਾ ਸਾਹਿਬ ਲਿਜਾਣਾ ਚਾਹੁੰਦੇ ਹਨ

0
323

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਦੇ ਸੰਭਾਵੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਸਹੁੰ ਚੁੱਕ ਸਮਾਰੋਹ ਲਈ ਭੇਜੇ ਗਏ ਸੱਦੇ ਤੋਂ ਉਹ ਕਾਫੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਮਰਾਨ ਖਾਨ ਨਾਲ ਵਧੀਆ ਸਬੰਧ ਰਹੇ ਹਨ ਅਤੇ ਉਨ੍ਹਾਂ ਨੇ ਪਾਕਿਸਤਾਨ ਦੇ ਲੋਕਾਂ ‘ਚ ਵਿਸ਼ਵਾਸ ਪੈਦਾ ਕੀਤਾ ਹੈ।
ਨਵਜੋਤ ਸਿੱਧੂ ਨੇ ਇਸ ਮੌਕੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਨਨਕਾਣਾ ਸਾਹਿਬ ਤੋਂ ਕੀਤੀ ਜਾਵੇ। ਉਨ੍ਹਾਂ ਨੇ ਇੱਛਾ ਜ਼ਾਹਰ ਕੀਤੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉੱਥੇ ਲੈ ਕੇ ਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨਾਲ ਸਬੰਧ ਵਧੀਆ ਬਣਾਉਣ ਲਈ ਅੰਮ੍ਰਿਤਸਰ-ਲਾਹੌਰ ਬਾਰਡਰ ਖੋਲ੍ਹ ਦੇਣਾ ਚਾਹੀਦਾ ਹੈ।