ਬੀਅਰ ਪੀਣ ਬਾਰੇ ਹੈਰਾਨੀਜਨਕ ਖੁਲਾਸਾ

0
507

ਬੀਅਰ ਪੀਣ ਦੀ ਆਦਤ ਨੂੰ ਲੋਕ ਆਮ ਤੌਰ ‘ਤੇ ਸਿਹਤ ਲਈ ਹਾਨੀਕਾਰਨ ਮੰਨਦੇ ਹਨ, ਪਰ ਹਾਲ ਹੀ ਵਿੱਚ ਕੀਤੀ ਖੋਜ ਵਿੱਚ ਇਸ ਦੇ ਬਿਲਕੁਲ ਉਲਟ ਦਾਅਵਾ ਕੀਤਾ ਗਿਆ ਹੈ। ਅਮਰੀਕਨ ਜਨਰਲ ਆਫ ਮੈਡੀਕਲ ਸਾਇੰਸ ਵਿੱਚ ਪ੍ਰਕਾਸ਼ਿਤ ਇਸ ਖੋਜ ਵਿੱਚ ਕਿਹਾ ਗਿਆ ਹੈ ਕਿ ਬੀਅਰ ਪੀਣ ਨਾਲ ਦਿਲ ਦਾ ਦੌਰੇ ਦੇ ਖ਼ਤਰੇ ਵਿੱਚ ਕਮੀ ਆਉਂਦੀ ਹੈ।
ਖੋਜਕਾਰਾਂ ਦਾ ਕਹਿਣਾ ਹੈ ਕਿ ਇੱਕ ਤੈਅ ਮਾਤਰਾ ਵਿੱਚ ਬੀਅਰ ਪੀਣ ਨਾਲ ਸਿਹਤ ਸਬੰਧੀ ਅਨੇਕਾਂ ਸਮੱਸਿਆਵਾਂ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਬੀਅਰ ਵਿੱਚ ਕਈ ਤਰ੍ਹਾਂ ਦੇ ਖ਼ੁਰਾਕੀ ਤੱਤ ਵੀ ਪਾਏ ਜਾਂਦੇ ਹਨ, ਜੋ ਦਿਮਾਗ ਨੂੰ ਸ਼ਕਤੀਸ਼ਾਲੀ ਬਣਾਉਂਦੇ ਹਨ।
ਖੋਜਕਾਰਾਂ ਦਾ ਦਾਅਵਾ ਹੈ ਕਿ ਬੀਅਰ ਵਿੱਚ ਪ੍ਰੋਟੀਨ ਤੇ ਵਿਟਾਮਿਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ ਤੇ ਇਹ ਦਿਲ ਸਬੰਧੀ ਅਨੇਕਾਂ ਬਿਮਾਰੀਆਂ ਨੂੰ ਹੋਣ ਨਹੀਂ ਦਿੰਦਾ।
ਨੋਟ: ਇਹ ਖੋਜ ਦੇ ਦਾਅਵੇ ਹਨ। ਕਿਸੇ ਦਾਅਵੇ ‘ਤੇ ਅਮਲ ਕਰਨ ਤੋਂ ਪਹਿਲਾਂ ਮਾਹਰਾਂ ਦਾ ਮਸ਼ਵਰਾ ਜ਼ਰੂਰ ਲੈ ਲਵੋ।