ਬਰਨਾਲਾ: ਆਮ ਆਦਮੀ ਪਾਰਟੀ ਵਿੱਚ ਸ਼ੁਰੂ ਹੋਈ ਪਾਟੋਧਾੜ ਤਿੱਖਾ ਰੂਪ ਲੈਂਦੀ ਜਾ ਰਹੀ ਹੈ। ਦਿੱਲੀ ਹਾਈਕਮਾਨ ਨਾਲ ਖੜ੍ਹੇ ਲੀਡਰਾਂ ਦਾ ਪੰਜਾਬ ਵਿੱਚ ਵਿਰੋਧ ਹੋਣ ਲੱਗਾ ਹੈ। ਅੱਜ ਬਰਨਾਲਾ ਨੇੜੇ ਪਿੰਡ ਪੰਡੋਰੀ ’ਚ ਸ਼ਮਸ਼ਾਨਘਾਟ ਅੱਗੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਭਗਵੰਤ ਮਾਨ ਦਾ ਤਿੱਖਾ ਵਿਰੋਧ ਕੀਤਾ। ਭਗਵੰਤ ਮਾਨ ਖਿਲਾਫ ਖੂਬ ਨਾਅਰੇਬਾਜ਼ੀ ਵੀ ਕੀਤੀ ਗਈ।
ਭਗਵੰਤ ਮਾਨ ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸਸਕਾਰ ’ਤੇ ਪੁੱਜੇ ਸਨ। ਜਦੋਂ ਉਹ ਸ਼ਮਸ਼ਾਨ ਘਾਟ ਤੋਂ ਬਾਹਰ ਨਿਕਲੇ ਤਾਂ ਪਾਰਟੀ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇਸ ਪਿੱਛੋਂ ਸੁਰੱਖਿਆ ਗਾਰਡਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਵਰਕਰਾਂ ਦੇ ਚੁੰਗਲ ’ਚੋਂ ਬਾਹਰ ਕੱਢਿਆ।