ਹਾਂਗਕਾਂਗ (ਜੰਗ ਬਹਾਦਰ ਸਿੰਘ)-ਭਾਰਤ ਦੇ ਆਜ਼ਾਦੀ ਦਿਵਸ ਮੌਕੇ ਹਾਂਗਕਾਂਗ ਸਥਿਤ ਭਾਰਤੀ ਸਫ਼ਾਰਤਖਾਨੇ ‘ਚ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਹਾਂਗਕਾਂਗ ਵੱਸਦੇ ਭਾਰਤੀ ਭਾਈਚਾਰੇ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਕੌਂਸਲ ਜਨਰਲ ਪੁਨੀਤ ਅਗਰਵਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਭਾਰਤੀ ਭਾਈਚਾਰੇ ਵਲੋਂ ਰਾਸ਼ਟਰੀ ਗਾਣ ਕੀਤਾ ਗਿਆ। ਕੌਂਸਲ ਜਨਰਲ ਪੁਨੀਤ ਅਗਰਵਾਲ ਨੇ ਭਾਰਤੀਆਂ ਦੇ ਨਾਂਅ ‘ਤੇ ਸੰਦੇਸ਼ ਪੜ੍ਹ ਕੇ ਸੁਣਾਇਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਅਤੇ ਭਾਰਤ ਦੇ ਵੱਖੋ-ਵੱਖ ਸੂਬਿਆਂ ਦੇ ਵਸਨੀਕਾਂ ਵਲੋਂ ਆਪਣੇ ਰਵਾਇਤੀ ਨਾਚਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।































