ਜਲੰਧਰ – ਪੰਜਾਬ ਦੇ ਭੋਲਾ ਡਰੱਗ ਰੈਕੇਟ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਪੁੱਛਗਿਛ ਕਰਨ ਵਾਲੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਆਪਣਾ ਅਸਤੀਫਾ ਦੇਣ ਦਾ ਫੈਸਲਾ ਬਦਲ ਦਿੱਤਾ ਹੈ। ਵੀਰਵਾਰ ਨੂੰ ਉਨ੍ਹਾਂ ਨੇ ਸਥਿਤ ਵਿਭਾਗ ਦੇ ਜ਼ੋਨਲ ਆਫਿਸ ਵਿਚ ਈ-ਮੇਲ ਭੇਜ ਕੇ ਉਨ੍ਹਾਂ ਵਲੋਂ ਪਹਿਲਾਂ ਕੀਤੇ ਗਏ ਕਮਿਊਨਿਕੇਸ਼ਨ ਨੂੰ ਰੱਦ ਕਰਨ ਦੀ ਗੱਲ ਆਖੀ ਹੈ। ਉਂਝ ਵੀ ਆਮ ਤੌਰ ‘ਤੇ ਅਜੇ ਉਨ੍ਹਾਂ ਦੀ ਸਰਵਿਸ ਤਿੰਨ ਸਾਲ ਬਾਕੀ ਹੈ।
ਦੱਸਣਯੋਗ ਹੈ ਕਿ ਬੀਤੇ 6 ਦਿਨ ਪਹਿਲਾਂ ਹੀ ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ ਅਤੇ ਉਨ੍ਹਾਂ ਨੇ ਅਸਤੀਫੇ ਪਿੱਛੇ ਆਪਣੇ ਨਿੱਜੀ ਕਾਰਨ ਦੀ ਗੱਲ ਕਹੀ ਸੀ। ਇਸ ਦੌਰਾਨ ਸੂਤਰ ਇਹ ਵੀ ਦੱਸ ਰਹੇ ਸਨ ਕਿ ਉਹ ਵਿਭਾਗੀ ਕਾਰਗੁਜ਼ਾਰੀ ਤੋਂ ਨਾਰਾਜ਼ ਸਨ।