ਦਿੱਲੀ: ਆਪ ਦੇ ਦਾਖਾ ਤੋਂ ਐਮਐਲਏ ਹਰਵਿਦਰ ਸਿੰਘ ਫੂਲਕਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਉਹ ਆਪਣਾ ਅਸਤੀਫ਼ਾ ਦੇਣਗੇ।
ਫੂਲਕਾ ਨੇ ਈ-ਮੇਲ ਰਾਹੀਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਦਾਖਾ ਸੀਟ ਉੱਤੇ 6 ਮਹੀਨਿਆਂ ਦੇ ਅੰਦਰ ਉਪ-ਚੋਣ ਹੋਵੇਗੀ. ਫੂਲਕਾ ਅੱਜ 3 ਵਜੇ ਦਿੱਲੀ ਵਿਖੇ ਚੋਣ ਕਮਿਸ਼ਨ ਦੇ ਦਫ਼ਤਰ ਵੀ ਜਾਣਗੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜਪੀ ਸੁਮੈਧ ਸੈਣੀ ਖਿਲਾਫ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਜਾਰੀ ਰੱਖਣ ਉੱਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਐਚ.ਐਸ. ਫੂਲਕਾ ਨੇ ਕੱਲ੍ਹ ਆਪਣੀ ਵਿਧਾਇਕੀ ਤੋਂ ਅਸਤੀਪ਼ਾ ਦੇਣ ਦਾ ਵੀ ਐਲਾਨ ਕਰ ਦਿੱਤਾ ਸੀ।