ਮੁੜ ਅੱਗੇ ਪੈਣਗੀਆਂ ਪੰਚਾਇਤੀ ਚੋਣਾਂ?

0
197

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖੀਰ ਵਿਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਲੌਂਗੋਵਾਲ ਨੇ ਕਿਹਾ ਹੈ ਕਿ ਦਸੰਬਰ ਮਹੀਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਸਮੇਤ ਮਾਤਾ ਗੁਜਰੀ ਜੀ ਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਅਜਿਹੇ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ।

ਇਸ ਬਾਰੇ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਦਸੰਬਰ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ, ਤਾਂ ਉਸ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ।