ਅਵਤਾਰ ਸਿੰਘ ਹਿਤ ਨੂੰ ਤਨਖ਼ਾਹੀਆ ਕਰਾਰ ਦਿੱਤਾ

0
572

ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਅੱਜ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਚੁੱਕੇ ਹਨ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ‘ਤੇ ਅਰਦਾਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਤੁਲਨਾ ਗੁਰੂ ਸਾਹਿਬਾਨ ਦੇ ਬਰਾਬਰ ਕਰਨ ਦਾ ਦੋਸ਼ ਲੱਗਿਆ ਸੀ।
ਮਿਲੀ ਜਾਣਕਾਰੀ ਮੁਤਾਬਕ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣੀ ਗ਼ਲਤੀ ਨੂੰ ਸਵੀਕਾਰ ਕਰ ਲਿਆ ਹੈ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਤੋਂ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਵੇਗੀ।