‘ਆਪ’ ਰਹਿ ਗਈ ‘ਕੱਲੀ??

0
355

ਲੁਧਿਆਣਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀਆਂ ਹਿੱਸੇਦਾਰ ਪਾਰਟੀਆਂ ਨੇ ਲੋਕ ਸਭਾ ਚੋਣਾਂ 2019 ਦੀਆਂ ਚੋਣਾਂ ਲਈ ਟਿਕਟਾਂ ਦੀ ਵੰਡ ਤੈਅ ਕਰ ਲਈ ਹੈ। ਗਠਜੋੜ ਵਿੱਚ ਸ਼ਾਮਲ ਹੋਣ ਵਾਲੀਆਂ ਪਾਰਟੀਆਂ ਨੇ ਸੀਟਾਂ ਤੈਅ ਕਰ ਲਈਆਂ ਹਨ। ਫਰੰਟ ਦੇ ਆਗੂਆਂ ਨੇ ਸੋਮਵਾਰ ਨੂੰ ਬੈਠਕ ਕੀਤੀ ਪਰ ਇੱਥੇ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਮੌਜੂਦ ਨਹੀਂ ਸੀ।

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਖਾਤਿਆਂ ‘ਤੇ ਇਸ ਦੀ ਪੁਸ਼ਟੀ ਕੀਤੀ ਹੈ। ਖਹਿਰਾ ਨੇ ਲਿਖਿਆ ਹੈ ਕਿ ਬਹੁਜਨ ਸਮਾਜ ਪਾਰਟੀ, ਲੋਕ ਇਨਸਾਫ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੀ ਪੀਈਪੀ ਨੇ ਟਿਕਟ ਵੰਡ ‘ਤੇ ਆਪਸੀ ਸਹਿਮਤੀ ਬਣਾ ਲਈ ਹੈ।

ਸਾਰੀਆਂ ਮੁੱਖ ਧਿਰਾਂ ਦੇ ਨੁਮਾਇੰਦਿਆਂ ਨੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਬੈਂਸ ਦੇ ਜਨਮ ਦਿਨ ਮੌਕੇ ਕੇਕ ਕੱਟਿਆ ਤੇ ਸੀਟ ਵੰਡ ਸਬੰਧੀ ਬੈਠਕ ਵੀ ਕੀਤੀ। ਖਹਿਰਾ ਵੱਲੋਂ ਕੀਤੇ ਟਵੀਟ ਵਿੱਚ ‘ਆਪ’ ਦਾ ਕੋਈ ਜ਼ਿਕਰ ਨਹੀਂ ਕੀਤਾ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਫਰੰਟ ਨੇ ਆਪਣੀਆਂ ਸੀਟਾਂ ਤੈਅ ਕਰ ਲਈਆਂ ਹਨ ਅਤੇ ਗਠਜੋੜ ਵਿੱਚ ‘ਆਪ’ ਨੂੰ ਸ਼ਾਮਲ ਨਹੀਂ ਰੱਖਿਆ। ਆਉਣ ਵਾਲੇ ਦਿਨਾਂ ਵਿੱਚ ਫਰੰਟ ਵੱਲੋਂ ਉਮੀਦਵਾਰਾਂ ਦੇ ਨਾਂਵਾਂ ਬਾਰੇ ਐਲਾਨ ਕੀਤਾ ਜਾ ਸਕਦਾ ਹੈ।