ਡਾਕਟਰ ਹਰਸ਼ਿੰਦਰ ਕੌਰ ਮੁਅੱਤਲ

0
445

ਪਟਿਆਲਾ : ਸਰਕਾਰੀ ਰਜਿੰਦਰਾ ਹਸਪਤਾਲ ਦੀ ਪੈਡੀਐਟਰੀਕ ਵਿਭਾਗ ਦੀ ਡਾ. ਹਰਸ਼ਿੰਦਰ ਕੌਰ ਨੂੰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮੁਅੱਤਲੀ ਦੇ ਨਾਲ ਮਾਮਲੇ ਦੀ ਜਾਂਚ ਪੂਰੀ ਹੋਣ ਤੱਕ ਡਾ. ਹਰਸ਼ਿੰਦਰ ਕੌਰ ਦੀ ਹਾਜ਼ਰੀ ਮੈਡੀਕਲ ਸਿੱਖਿਆ ਖੋਜ ਦਫ਼ਤਰ ਵਿਖੇ ਲਗੇਗੀ। ਇਸ ਦੇ ਨਾਲ ਹੀ ਵਿਭਾਗ ਵਲੋਂ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਦਾ ਨੋਡਲ ਅਫ਼ਸਰ ਡਾ.ਪਰਵੀਨ ਮਿੱਤਲ ਨੂੰ ਨਿਯੁਕਤ ਕੀਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਪ੍ਰਿੰਸੀਪਲ ਡਾ. ਕੇਕੇ ਅਗਰਵਾਲ ਨੇ ਦੱਸਿਆ ਕਿ ਮੈਡੀਕਲ ਖੋਜ ਸਿੱਖਿਆ ਵਧੀਕ ਸਕੱਤਰ ਸਤੀਸ਼ ਚੰਦਰਾ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਤਹਿਤ ਐਮਐਸ ਤੇ ਹੋਰ ਅਧਿਕਾਰੀਆਂ ਵਲੋਂ ਕੁੱਝ ਦਿਨ ਪਹਿਲਾਂ ਡਾ. ਹਰਸ਼ਿੰਦਰ ਕੌਰ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਜਦੋਂ ਉਹ ਟੀਮ ਸਮੇਤ ਉਥੇ ਪੁੱਜੇ ਤਾਂ ਉਨ੍ਹਾਂ ਦੀ ਓਪੀਡੀ ਵਿਚ ਇੱਕ ਨਿੱਜੀ ਲੈਬਾਰਟਰੀ ਦੀ ਮਹਿਲਾ ਵਰਕਰ ਮੌਜੂਦ ਹੋਣ ‘ਤੇ ਮਾਮਲਾ ਭਖ਼ ਗਿਆ ਸੀ ਜਿਸ ਸਬੰਧੀ ਡਾ. ਹਰਸ਼ਿੰਦਰ ਕੌਰ ਦੇ ਖਿਲਾਫ਼ ਹਸਪਤਾਲ ਵਲੋਂ ਵਿਭਾਗ ਨੂੰ ਰਿਪੋਰਟ ਭੇਜੀ ਗਈ ਸੀ। ਇਸ ਤੋਂ ਬਾਅਦ ਡਾ. ਹਰਸ਼ਿੰਦਰ ਕੌਰ ਵਲੋਂ ਐਮਐਸ ਨੂੰ ਮਾਣਹਾਨੀ ਦਾ ਨੋਟਿਸ ਵੀ ਭੇਜਿਆ ਗਿਆ ਸੀ। ਵਿਭਾਗ ਵਲੋਂ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਮੰਗਲਵਾਰ ਨੂੰ ਡਾ. ਹਰਸ਼ਿੰਦਰ ਕੌਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।