ਪੰਜਾਬ ਦੇ 7 ਵਿਧਾਨ ਸਭਾ ਹਲਕਿਆਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

0
455

ਚੰਡੀਗੜ੍ਹ : ਸੂਬੇ ਦੀਆਂ 13 ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ 7 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਜਲਾਲਾਬਾਦ ਹਲਕੇ ਤੋਂ ਅਕਾਲੀ ਦਲ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ ਤੇ ਫਗਵਾੜਾ ਹਲਕੇ ਤੋਂ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਵੱਲੋਂ ਲੋਕ ਸਭਾ ਚੋਣ ਜਿੱਤਣ ਨਾਲ ਇਨ੍ਹਾਂ ਦੋਵੇਂ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣ ਹੋਵੇਗੀ। ਹੁਸ਼ਿਆਰਪੁਰ ਸੰਸਦੀ ਹਲਕੇ ਤੋਂ ਕਾਂਗਰਸ ਵੱਲੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਤੇ ਭਾਜਪਾ ਵੱਲੋਂ ਵਿਧਾਇਕ ਸੋਮ ਪ੍ਰਕਾਸ਼ ਨੂੰ ਉਤਾਰਿਆ ਗਿਆ ਸੀ ਜਦੋਂਕਿ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਲੋਕ ਸਭਾ ਹਲਕੇ ਲਈ ਚੋਣ ਮੈਦਾਨ ‘ਚ ਇਨ੍ਹਾਂ ਦੇ ਇਲਾਵਾ 5 ਆਮ ਆਦਮੀ ਪਾਰਟੀ ਦੇ ਵਿਧਾਇਕ ਪਹਿਲਾਂ ਹੀ ਆਪਣੇ ਅਸਤੀਫੇ ਵਿਧਾਨ ਸਭਾ ਦੇ ਸਪੀਕਰ ਨੂੰ ਦੇ ਚੁੱਕੇ ਹਨ ਇਨ੍ਹਾਂ ਵਿਧਾਇਕਾਂ ਦੇ ਅਸਤੀਫ਼ੇ ਪਿਛਲੇ ਕਈ ਮਹੀਨਿਆਂ ਤੋਂ ਸਪੀਕਰ ਕੋਲ ਮਨਜ਼ੂਰੀ ਲਈ ਪੈਂਡਿੰਗ ਪਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਹੜੇ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋ ਸਕਦੀਆਂ ਹਨ, ਉਨ੍ਹਾਂ ਵਿਚ ਜਲਾਲਾਬਾਦ, ਫਗਵਾੜਾ, ਮਾਨਸਾ, ਰੋਪੜ, ਦਾਖਾ, ਭੁਲੱਥ ਤੇ ਜੈਤੋ ਹਲਕੇ ਸ਼ਾਮਲ ਹਨ। ਸੱਤਾ ਧਿਰ ਕੈਪਟਨ ਸਰਕਾਰ ਸੂਬੇ ‘ਚ ਲੋਕ ਸਭਾ ਚੋਣਾਂ ਦੌਰਾਨ ਮਿਲੀ ਵੱਡੀ ਜਿੱਤ ਨੂੰ ਵੇਖਦਿਆਂ ਲੱਗਦੇ ਹੱਥ ਕਿਸੇ ਵੀ ਸਮੇਂ ਇਨ੍ਹਾਂ ਹਲਕਿਆਂ ‘ਚ ਜ਼ਿਮਨੀ ਚੋਣਾਂ ਕਰਵਾਉਣ ਦੀ ਰਣਨੀਤੀ ਘੜ ਸਕਦੀ ਹੈ।