ਹਾਂਗਕਾਂਗ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

0
537

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਹਫ਼ਤਾਵਾਰੀ ਦੀਵਾਨ ‘ਚ ਗੁਰੂ ਜਸ ਗਾਇਨ ਕਰਦਿਆਂ ਹੈੱਡ ਗ੍ਰੰਥੀ ਭਾਈ ਦਿਲਬਾਗ ਸਿੰਘ ਵਰਪਾਲ, ਭਾਈ ਸੁਖਚੈਨ ਸਿੰਘ ਤਰਨ ਤਾਰਨ, ਭਾਈ ਨਿਰਵੈਰ ਸਿੰਘ ਕਰਨਾਲ ਅਤੇ ਭਾਈ ਤਰਸੇਮ ਸਿੰਘ ਵਡਾਲੀ ਦੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਭਾਈ ਹੀਰਾ ਸਿੰਘ ਸੰਗਤਪੁਰਾ ਅਤੇ ਭਾਈ ਹਰਪ੍ਰੀਤ ਸਿੰਘ ਅਲਗੋ ਕਲਾਂ ਵਲੋਂ ਕਥਾਵਾਰਤਾ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ ਗਿਆ ਅਤੇ ਭਾਈ ਪ੍ਰਤਾਪ ਸਿੰਘ ਗੁਰਦਾਸਪੁਰ ਦੇ ਕਵੀਸ਼ਰੀ ਜਥੇ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਇਤਿਹਾਸ ਨਾਲ ਸਬੰਧਿਤ ਕਵੀਸ਼ਰੀਆਂ ਪੇਸ਼ ਕਰਕੇ ਆਪਣੀ ਹਾਜ਼ਰੀ ਲਵਾਈ ਗਈ |