ਹਾਂਗਕਾਂਗ ‘ਚ ਨੰਨ੍ਹੇ-ਮੁੰਨਿਆਂ ਨੇ ਪ੍ਰਕਾਸ਼ ਪੁਰਬ ਮਨਾਇਆ

0
309

ਹਾਂਗਕਾਂਗ (ਜੰਗ ਬਹਾਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਦੀਵਾਨ ਕਿੰਡਰ ਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸੰਖੇਪ ਸਮਾਗਮ ਵਿਚ ਆਪਣੀ ਸ਼ਰਧਾ ਭੇਟ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਮੂਲ ਮੰਤਰ ਦੇ ਉਚਾਰਨ ਅਤੇ ਸ਼ਬਦ ਗਾਇਨ ਕੀਤੇ ਗਏ | ਬੱਚਿਆਂ ਵਲੋਂ ਗੁਰੂ ਨਾਨਕ ਸਾਹਿਬ ਨਾਲ ਸਬੰਧਿਤ ਤਸਵੀਰਾਂ ਵਿਚ ਬਹੁਤ ਖੂਬਸੂਰਤੀ ਨਾਲ ਰੰਗ ਭਰੇ ਗਏ ਅਤੇ ਸਿੱਖ ਧਰਮ ਦੇ ਧਾਰਮਿਕ ਚਿੰਨ੍ਹ, ਰੰਗਾਂ ਰਾਹੀਂ ਪੇਸ਼ ਕਰਕੇ ਭਰੇ ਗਏ |