ਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਭਾਰਤੀ ਸ਼ਰਧਾਲੂ !

0
108

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਇੱਕ ਹੋਰ ਖੁਸ਼ਖਬਰੀ ਦੇਣ ਜਾ ਰਹੀ ਹੈ। ਪਾਕਿ ਸਰਕਾਰ ਭਾਰਤੀ ਸ਼ਰਧਾਲੂਆਂ ਨੂੰ ਬਗੈਰ ਪਾਸਪੋਰਟ ਕਰਤਾਰਪੁਰ ਸਾਹਿਬ ਆਉਣ ਦੀ ਮਨਜੂਰੀ ਦੇ ਸਕਦਾ ਹੈ। ਫਿਲਹਾਲ ਇਸ ਮਤੇ ‘ਤੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਪਾਕਿਸਤਾਨ ਦੇ ਗ੍ਰਹਿ ਮੰਤਰੀ ਇਜਾਜ਼ ਸ਼ਾਹ ਨੇ ਕਿਹਾ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਦੇ ਕਰਤਾਰਪੁਰ ਗਲਿਆਰੇ ‘ਚ ਦਾਖਲ ਹੋਣ ਦੇ ਇੱਕ ਪ੍ਰਸਤਾਵ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਪਿਛਲੇ ਸਾਲ ਨਵੰਬਰ ‘ਚ ਪਾਕਿਸਤਾਨ ਅਤੇ ਭਾਰਤ ਨੇ ਅਪਣੀ-ਅਪਣੀ ਸਰਹੱਦ ਅੰਦਰ ਇਸ ਲਾਂਘੇ ਦੇ ਹਿੱਸਿਆਂ ਦਾ ਵੱਖ-ਵੱਖ ਉਦਘਾਟਨ ਕੀਤਾ ਸੀ।ਇਹ ਲਾਂਘਾ ਭਾਰਤੀ ਸ਼ਰਧਾਲੂਆਂ ਦੇ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚਣ ਲਈ ਸਭ ਤੋਂ ਛੋਟਾ ਰਸਤਾ ਹੈ। ਕਰਤਾਰਪੁਰ ਸਾਹਿਬ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਪਣੇ ਜੀਵਨ ਕਾਲ ਦੇ ਆਖਰੀ 18 ਸਾਲ ਗੁਜ਼ਾਰੇ ਸਨ।