ਚੀਨ ਵੱਲੋਂ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਹਾਂਗਕਾਂਗ ਸਬੰਧੀ ਬਿਆਨ ਦੀ ਅਲੋਚਨਾ

0
702

ਹਾਂਗਕਾਂਗ(ਪਚਬ): ਚੀਨ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਹਾਂਗ ਕਾਂਗ ਬਾਰੇ ਕੀਤੀ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ (ਚੀਨ) ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣਾ ਬੰਦ ਕਰਨ। ਵਿਦੇਸ਼ ਮੰਤਰਾਲੇ ਦੇ ਝਾਓ ਲੀਜੀਅਨ ਨੇ ਵੀਰਵਾਰ ਨੂੰ ਬਕਾਇਦਾ ਪ੍ਰੈਸ ਬ੍ਰੀਫਿੰਗ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਕਸੂਰਵਾਰ ਟਿੱਪਣੀ ਦੀ ਤਿੱਖੀ ਆਲੋਚਨਾ ਕੀਤੀ ਅਤੇ ਯੂਕੇ ਉੱਤੇ ਚੀਨ ਦੇ ਘਰੇਲੂ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦਾ ਦੋਸ਼ ਲਾਇਆ।
ਜ਼ਿਕਰਯੋਗ ਹੈ ਕਿ ਜਾਨਸਨ ਨੇ ਬੁੱਧਵਾਰ ਨੂੰ ਆਪਣੇ ਬਿਆਨ ਵਿੱਚ ਹਾਂਗਕਾਂਗ ਦੇ ਨਾਗਰਿਕਾਂ ਅਤੇ ਉਨ੍ਹਾਂ ਦੇ ਲੋਕਤੰਤਰ ਪੱਖੀ ਅੰਦੋਲਨ ਦਾ ਸਮਰਥਨ ਕਰਨ ਲਈ ਆਪਣੀ ਸਰਕਾਰ ਵੱਲੋਂ ਪੇਸ਼ ਕੀਤੇ ਨਵੇਂ ਕਾਨੂੰਨ ਬਾਰੇ ਜਾਣਕਾਰੀ ਦਿੱਤੀ।