ਕੋਰਨਾ ਪ੍ਰਭਾਵਿਤ ਦੇਸ਼ਾ ਦੀ ਲਿਸਟ ਵਿੱਚ ਭਾਰਤ ਚੌਥੇ ਨੰਬਰ ਤੇ

0
347

ਨਵੀਂ ਦਿੱਲੀ, ਏਐੱਨਆਈ : Coronavirus India : ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ‘ਚ ਦੇਸ਼ ਵਿਚ ਰਿਕਾਰਡ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਨਫੈਕਟਿਡ ਲੋਕਾਂ ਦਾ ਕੁੱਲ ਅੰਕੜਾ 2.97 ਲੱਖ ਨੂੰ ਪਾਰ ਕਰ ਗਿਆ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਹੁਣ ਤਕ ਕੁੱਲ 2,97,535 ਮਾਮਲੇ ਸਾਹਮਣੇ ਆ ਚੁੱਕੇ ਹਨ, ਉੱਥੇ ਹੀ ਮੌਤਾਂ ਦਾ ਅੰਕੜਾ ਵੀ ਵਧ ਕੇ 8,498 ਤਕ ਜਾ ਪੁੱਜਾ ਹੈ। 2.96 ਲੱਖ ਮਾਮਲਿਆਂ ਦੇ ਨਾਲ ਭਾਰਤ ਕੋਰੋਨਾ ਪੀੜਤਾਂ ਦੇ ਮਾਮਲੇ ‘ਚ ਬ੍ਰਿਟੇਨ ਨੂੰ ਪਿੱਛੇ ਛੱਡ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਚੌਥੇ ਨੰਬਰ ‘ਤੇ ਪਹੁੰਚ ਗਿਆ ਹੈ।
ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਹੁਣ ਤਕ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿਚ ਰਿਕਾਰਡ 10,956 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ਵਿਚ 396 ਲੋਕਾਂ ਦੀ ਕੋਰੋਨਾ ਨਾਲ ਮੌਤ ਵੀ ਹੋਈ ਹੈ।