ਅੰਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ।ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ‘ਚ ਸ੍ਰੋਮਣੀ ਕਮੇਟੀ ਨੂੰ 72 ਘੰਟੇ ਅੰਦਰ ਕੋਈ ਠੋਸ ਫੈਸਲਾ ਦੇਣ ਲਈ ਤੜਨਾ ਕੀਤੀ ਸੀ।ਜਿਸ ਤੋਂ ਬਾਅਦ ਐਸਜੀਪੀਸੀ ਨੇ ਅੱਜ ਇੱਕ ਵੱਡਾ ਫੈਸਲਾ ਦਿੱਤਾ ਹੈ।ਐਸਜੀਪੀਸੀ ਨੇ ਮੁੱਖ ਸਕੱਤਰ ਰੂਪ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।
ਇਸ ਕੇਸ ‘ਚ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।ਜੋ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹੇ ਅਤੇ ਰਿਕਾਰਡ ਦੇ ਵਿੱਚ ਹੇਰਾਫੇਰੀ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ।ਜਿਸ ਤੋਂ ਉਨ੍ਹਾਂ ਦੀ ਮਿਲੀਭੁਗਤ ਹੋਣ ਦੇ ਸੰਕੇਤ ਮਿਲਦੇ ਹਨ।
ਇਸ ਤੋਂ ਇਲਾਵਾ ਕੰਵਰਜੀਤ ਸਿੰਘ ਸਹਾਇਕ ਸੁਪਰਵਾਈਸਰ ਜੋ ਸੇਵਾ ਮੁਕਤ ਹੋ ਚੁੱਕਾ ਹੈ ਦਾ ਫੰਡ ਰਿਲੀਜ਼ ਨਹੀਂ ਹੋਵੇਗਾ ਅਤੇ ਉਸਦੇ ਖਿਲਾਫ ਫੌਜਦਾਰੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਕਰਾਇਆ ਜਾਵੇਗਾ।ਬਾਜ ਸਿੰਘ ਕਲਰਕ ਨੂੰ ਡਿਸਮਿਸ ਕੀਤਾ ਗਿਆ ਹੈ ਅਤੇ ਇਸਦੇ ਖਿਲਾਫ ਵੀ ਫੌਜਦਾਰੀ ਮੁਕੱਦਮਾ ਦਰਜ ਹੋਵੇਗਾ।
ਗੁਰਬਚਨ ਸਿੰਘ, ਮੀਤ ਸਕੱਤਰ, ਦਲਬੀਰ ਸਿੰਘ ਹੇਲਪਰ ਨੂੰ ਡਿਸਮਿਸ ਕਰਕੇ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ।ਕੁਲਵੰਤ ਸਿੰਘ ਅਤੇ ਜਸਪ੍ਰੀਤ ਸਿੰਘ ਜਿਲਦਸਾਜ਼ ਦਾ ਜਿਲਦਾਂ ਦਾ ਠੇਕਾ ਰੱਦ ਅਤੇ ਉਸਨੂੰ ਬਲੈਕ ਲਿਸਟ ਕਰ ਦਿੱਤਾ ਗਿਆ ਹੈ।
ਸਤਿੰਦਰ ਸਿੰਘ ਮੀਤ ਸਕੱਤਰ ਫਾਈਨੈਂਸ ਅਤੇ ਨਿਸ਼ਾਨ ਸਿੰਘ ਮੀਤ ਸਕੱਤਰ ਸਸਪੈਂਡ ਅਤੇ ਇਹਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ।ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਸਸਪੈਂਡ ਅਤੇ ਅਗਲੇਰੀ ਕਾਰਵਾਈ ਸ਼ੁਰੂ।ਇਸ ਦੇ ਨਾਲ ਹੀ ਸਤਿੰਦਰ ਸਿੰਘ ਕੋਹਲੀ ਸੀ ਏ ਦੀਆਂ ਸੇਵਾਵਾਂ ਖਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ 75% ਰਿਕਵਰੀ ਕਰਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜੁਝਾਰ ਸਿੰਗ ਸਹਾਇਕ ਅਕਾਊਂਟੈਂਟ ਨੂੰ ਡਿਸਮਿਸ ਅਤੇ ਫੌਜਦਾਰੀ ਦਾ ਮਾਮਲਾ ਦਰਜ ਹੋਵੇਗਾ। ਅਮਰਜੀਤ ਸਿੰਘ ਸੇਵਾਦਾਰ ਅੰਗੀਠਾ ਸਾਹਿਬ ਗੋਇੰਦਵਾਲ ਸਾਹਿਬ ਦੀਆਂ ਸੇਵਾਵਾਂ ਖਤਮ। ਪਰਮਜੀਤ ਸਿੰਘ ਇੰਚਾਰਜ ਅਤੇ ਗੁਰਮੁਖ ਸਿੰਘ ਸੁਪਰਵਾਈਜ਼ਰ ਸਸਪੈਂਡ ਅਤੇ ਅਗਲੇਰੀ ਵਿਭਾਗੀ ਕਾਰਵਾਈ ਸ਼ੁਰੂ।
ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੀ ਅਗਵਾਈ ਹੇਠ ਸਬ ਕਮੇਟੀ ਬਣਾਈ ਜਾਵੇਗੀ ਜੋ ਕਾਨੂੰਨੀ ਅਤੇ ਵਿਭਾਗੀ ਪੱਖਾਂ ਅਨੁਸਾਰ ਕਾਰਵਾਈ ਕਰੇਗੀ ।