ਹਾਂਗਕਾਂਗ (ਜੰਗ ਬਹਾਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਵਲੋਂ ਹਾਂਗਕਾਂਗ ਦੇ ਵਿੱਦਿਅਕ ਖੇਤਰ ਵਿਚ ਉੱਚ ਵਿੱਦਿਆ ਪ੍ਰਾਪਤ ਕਰਨ ਜਾ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਅਤੇ ਹੌਸਲਾ ਅਫ਼ਜ਼ਾਈ ਕਰਨ ਦੇ ਮਕਸਦ ਤਹਿਤ 10,000 ਹਾਂਗਕਾਂਗ ਡਾਲਰ (ਹਰੇਕ) ਦੀ ਰਾਸ਼ੀ 16 ਵਿਦਿਆਰਥੀਆਂ ਨੂੰ ਵੰਡੀ ਗਈ | ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਇਨ੍ਹਾਂ ਵਜ਼ੀਫ਼ਿਆਂ ਦੀ ਵੰਡ ਮੌਕੇ ਬਤੌਰ ਮੁੱਖ ਮਹਿਮਾਨ ਹਾਂਗਕਾਂਗ ਦੇ ਉੱਘੇ ਵਪਾਰੀ ਹੈਰੀ ਬੰਗਾ ਅਤੇ ਇੰਦਰਾ ਬੰਗਾ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਹੈੱਡ ਗ੍ਰੰਥੀ ਗਿਆਨੀ ਦਲਜੀਤ ਸਿੰਘ, ਪ੍ਰਧਾਨ ਖ਼ਾਲਸਾ ਦੀਵਾਨ ਸੁੱਖਾ ਸਿੰਘ ਗਿੱਲ, ਮੀਤ ਪ੍ਰਧਾਨ ਗੁਲਬੀਰ ਸਿੰਘ ਬਤਰਾ, ਕਨਵੀਨਰ ਬਿਲਡਿੰਗ ਕਮੇਟੀ ਗੁਰਦੇਵ ਸਿੰਘ ਗਾਲਬ, ਸ਼ਰਾਫ ਗਰੁੱਪ ਦੇੇ ਐੱਮ.ਡੀ. ਰਾਨੂ ਵੱਸਣ ਅਤੇ ਸ਼ਰਨਜੀਤ ਸਿੰਘ ਹਾਜ਼ਰ ਸਨ |