ਸੀਕਰ (ਪੀਟੀਆਈ ): ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਮੁਜ਼ਾਹਰਾ ਕਰ ਰਹੇ ਕਿਸਾਨ ਸੰਸਦ ਦਾ ਘਿਰਾਓ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਕਿਉਂਕਿ ‘ਦਿੱਲੀ ਮਾਰਚ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ। ਟਿਕੈਤ ਸੀਕਰ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਟਿਕੈਤ ਨੇ ਕਿਹਾ ਕਿ ਇਸ ਵਾਰ ਸੰਸਦ ਘਿਰਾਓ ਦਾ ਸੱਦਾ ਦਿੱਤਾ ਜਾਵੇਗਾ। ਇਸ ਦਾ ਐਲਾਨ ਕੀਤਾ ਜਾਵੇਗਾ ਤੇ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ। ਇਸ ਵਾਰ ਚਾਰ ਲੱਖ ਟਰੈਕਟਰਾਂ ਦੀ ਥਾਂ 40 ਲੱਖ ਟਰੈਕਟਰ ਹੋਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ। ਮੋਰਚੇ ਦੇ ਆਗੂ ਸੰਸਦ ਘਿਰਾਓ ਦੀ ਤਰੀਕ ਬਾਰੇ ਫ਼ੈਸਲਾ ਲੈਣਗੇ।–